Gift

ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਹੁਣ ਹੋਰ ਵੀ ਹੋਣਗੇ ਆਸਾਨ, ਰੇਲਵੇ ਦਾ ਯਾਤਰੀਆਂ ਨੂੰ ਵੱਡਾ ਤੋਹਫ਼ਾ

ਭਾਰਤੀ ਰੇਲਵੇ ਨੇ ਜੰਮੂ-ਕਸ਼ਮੀਰ 'ਚ ਰੇਲ ਸੰਪਰਕ ਨੂੰ ਬਿਹਤਰ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਟੜਾ ਅਤੇ ਅਰਨੀਆ ਵਿਚਕਾਰ ਇੱਕ ਨਵੀਂ ਰੇਲਵੇ ਲਾਈਨ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਇਸ ਪ੍ਰੋਜੈਕਟ ਲਈ ਅੰਤਿਮ ਸਥਾਨ ਸਰਵੇਖਣ (FLS) ਨੂੰ ਹੁਣ ਰੇਲਵੇ ਮੰਤਰਾਲੇ ਦੀ ਮਨਜ਼ੂਰੀ ਮਿਲ ਗਈ ਹੈ।ਇਹ ਜਾਣਕਾਰੀ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੂੰ ਇੱਕ ਅਧਿਕਾਰਤ ਪੱਤਰ ਰਾਹੀਂ ਦਿੱਤੀ ਗਈ। ਪੱਤਰ 'ਚ ਰੇਲ ਮੰਤਰੀ ਨੇ ਕਿਹਾ ਕਿ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਅਰਨੀਆ ਸੈਕਸ਼ਨ ਤੱਕ ਇੱਕ ਨਵੀਂ ਕੇਂਦਰੀ ਵਾਧੂ ਰੇਲਵੇ ਲਾਈਨ ਦੇ ਨਿਰਮਾਣ ਲਈ ਅੰਤਿਮ ਸਥਾਨ ਸਰਵੇਖਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।…
Read More
ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ

ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 70 ਪੁਲਸ ਅਧਿਕਾਰੀਆਂ ਨੂੰ ਡਿਪਟੀ ਸੁਪਰਡੈਂਡੈਂਟ ਆਫ ਪੁਲਸ (ਡੀ.ਐੱਸ.ਪੀ.) ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀ ਉਨ੍ਹਾਂ ਦੀ ਲੰਮੀ ਸੇਵਾ, ਸਖ਼ਤ ਮਿਹਨਤ ਅਤੇ ਲੋਕਾਂ ਦੀ ਸੇਵਾ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਦੇ ਚੱਲਦੇ ਦਿੱਤੀ ਗਈ ਹੈ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਰਕਾਰ ਨੇ ਕਿਹਾ ਕਿ ਇਹ ਸਿਰਫ਼ ਨਵਾਂ ਅਹੁਦਾ ਨਹੀਂ, ਸਗੋਂ ਨਵੀਂ ਜ਼ਿੰਮੇਵਾਰੀ ਵੀ ਹੈ। ਲਿਹਾਜ਼ਾ ਹੁਣ ਉਨ੍ਹਾਂ ਤੋਂ ਉਮੀਦ ਹੈ ਕਿ ਉਹ ਆਪਣੀ ਡਿਊਟੀ ਹੋਰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।  ਇਹ ਤਰੱਕੀਆਂ ਸੂਬੇ ਦੀ ਪੁਲਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿਚ ਕਾਨੂੰਨ-ਵਿਵਸਥਾ ਬਣਾਈ ਰੱਖਣ ਵੱਲ ਇਕ ਵੱਡਾ ਕਦਮ…
Read More
ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ। ਇੱਥੇ ਮਗਸੀਪਾ ਵਿਖੇ ਮੋਟਰਸਾਈਕਲਾਂ…
Read More
ਜੀ.ਐਨ.ਡੀ.ਯੂ – ਸਰਹੱਦੀ ਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਵੱਡਾ ਤੋਹਫ਼ਾ

ਜੀ.ਐਨ.ਡੀ.ਯੂ – ਸਰਹੱਦੀ ਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਵੱਡਾ ਤੋਹਫ਼ਾ

ਸਰਹੱਦੀ ਖੇਤਰ ਅਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰਾ ਕਰੇਗੀ। ਇਸ ਸਬੰਧੀ ਫੈਸਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਲੈ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਬਾਰਡਰ ਅਤੇ ਦਿਹਾਤੀ ਖੇਤਰ ਦੇ ਬੱਚੇ ਵੀ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। ਇਸ ਸਬੰਧੀ ਆਪਣੇ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਕਿ ਕਿਵੇਂ ਅਸੀਂ…
Read More