26
Jul
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਕਿਸੇ ਕੁੜੀ ਨਾਲ ਸਿਰਫ਼ ਦੋਸਤੀ ਕਿਸੇ ਪੁਰਸ਼ ਨੂੰ ਉਸ ਦੀ ਸਹਿਮਤੀ ਤੋਂ ਬਿਨਾਂ ਉਸ ਦੇ ਸਰੀਰਕ ਸਬੰਧ ਬਣਾਉਣ ਦਾ ਅਧਿਕਾਰ ਨਹੀਂ ਦਿੰਦੀ। ਅਦਾਲਤ ਨੇ ਨਾਬਾਲਿਗ ਦੇ ਸੈਕਸ ਸ਼ੋਸ਼ਣ ਦੇ ਮੁਲਜ਼ਮ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਫ਼ੈਸਲੇ ਤੋਂ ਬਾਅਦ ਜਸਟਿਸ ਗਿਰੀਸ਼ ਕਠਪਾਲੀਆ ਨੇ ਕੁੜੀ ਨਾਲ ਸਹਿਮਤੀ ਨਾਲ ਸਬੰਧ ਬਣਾਉਣ ਦੇ ਵਿਅਕਤੀ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਨਾਬਾਲਿਗ ਦੇ ਮਾਮਲੇ ’ਚ ਸਹਿਮਤੀ ਵੀ ਜਾਇਜ਼ ਨਹੀਂ ਮੰਨੀ ਜਾਂਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਐੱਫ. ਆਈ. ਆਰ. ’ਚ ਪੀੜਤਾ ਦੇ ਵਿਸ਼ੇਸ਼ ਦੋਸ਼ਾਂ ਅਤੇ ਉਸ…