02
Feb
ਬਠਿੰਡਾ- ਵਿਦੇਸ਼ ’ਚ ਬੈਠੇ ਮਸ਼ਹੂਰ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ, ਜਿਨ੍ਹਾਂ ਨੂੰ ਮੁਕਤਸਰ ਪੁਲਸ ਨੇ ਇਕ ਮਾਮਲੇ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੋਇਆ ਸੀ, ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਪੇਟ ਨਾਲ ਸਬੰਧਿਤ ਗੰਭੀਰ ਸਮੱਸਿਆ ਕਾਰਨ ਉਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੁਪਹਿਰ ਕਰੀਬ 12 ਵਜੇ ਮੁਕਤਸਰ ਪੁਲਸ ਦੀ ਟੀਮ ਸ਼ਮਸ਼ੇਰ ਸਿੰਘ ਨੂੰ ਸਖਤ ਸੁਰੱਖਿਆ ਹੇਠ ਬਠਿੰਡਾ ਲੈ ਕੇ ਆਈ। ਹਸਪਤਾਲ ਪਹੁੰਚਦੇ ਹੀ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਮੈਡੀਕਲ ਮੁਆਇਨਾ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਾਖਲ ਕਰ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ। ਹਸਪਤਾਲੀ ਸੂਤਰਾਂ ਅਨੁਸਾਰ ਸ਼ਮਸ਼ੇਰ ਸਿੰਘ ਨੂੰ…
