04
Oct
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025' ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਮਕਸਦ ਸੂਬੇ ਦੇ ਸਿੱਖਿਆ ਖੇਤਰ 'ਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ 'ਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਸਿਰਫ ਨੌਜਵਾਨ ਦੇ ਸੁਫ਼ਨਿਆਂ ਨੂੰ ਉਡਾਣ ਦਿੰਦੇ ਹਨ, ਸਗੋਂ…
