08
May
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਵੱਲੋਂ ਪਾਕਿਸਤਾਨ ਵਿਚ ਅੱਤਵਾਦੀ ਟਿਕਾਣਿਆਂ ’ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਖੇਤਰਾਂ ਵਿਚ ਸੁਰੱਖਿਆ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਨਿਰਦੇਸ਼ ਦਿੱਤੇ। ਡੀ. ਜੀ. ਪੀ. ਨੇ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ, ਕਿਉਂਕਿ ਅਜਿਹੇ ਮਾਹੌਲ ਵਿਚ ਅੱਤਵਾਦੀ ਜਾਂ ਹੋਰ ਸ਼ਰਾਰਤੀ ਅਨਸਰ ਕਿਸੇ ਮਾੜੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉਨ੍ਹਾਂ ਕਿਹਾ…