21
Feb
ਚੰਡੀਗੜ੍ਹ : ਵਿਭਾਗੀ ਕੰਮ ਕਾਰ ’ਚ ਹੋਰ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ, ਲਾਲ ਚੰਦ ਕਟਾਰੂਚੱਕ ਵੱਲੋਂ ਵੀਰਵਾਰ ਨੂੰ ਵਿਭਾਗ ਦੇ ਮੁੱਖ ਦਫਤਰ, ਅਨਾਜ ਭਵਨ ਵਿਖੇ ਅਧਿਕਾਰੀਆਂ ਸਮੇਤ ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਜ਼ਿਲ੍ਹਾ ਕੰਟਰੋਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਅਗਲੇ ਹਫ਼ਤੇ ਤਕ ਸਾਰੇ ਰਾਸ਼ਨ ਡਿਪੂਆਂ 'ਤੇ ਜਨਵਰੀ-ਮਾਰਚ, 2025 ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ ਪਹੁੰਚ ਸਕਦੀ ਹੈ, ਜੋ ਰਾਸ਼ਨ ਕਾਰਡ ਧਾਰਕਾਂ ਨੂੰ ਵੰਡ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ ਦੌਰਾਨ ਸਾਰੇ ਫੀਲਡ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰ ਵਿਖੇ ਹਾਜ਼ਰ ਹੋਣ…