Government school

ਸਰਕਾਰੀ ਸਕੂਲਾਂ ਦੇ ਅਧਿਆਪਕ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ…

ਚੰਡੀਗੜ੍ਹ : ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ 'ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਡਿੰਪਲ ਮਦਾਨ ਦੀ ਅਗਵਾਈ ਵਿਚ ਅਧਿਆਪਕਾਂ ਦੇ ਵਫ਼ਦ ਵੱਲੋਂ ਇਹ ਸਮੂਹਿਕ ਯੋਗਦਾਨ ਰਸਮੀ ਤੌਰ 'ਤੇ ਭੇਟ ਕੀਤਾ ਗਿਆ। ਅਧਿਆਪਕਾਂ ਦੇ ਇਸ ਵਫ਼ਦ ਵਿਚ ਡਿਪਟੀ ਡੀਈਓ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਦਿਨੇਸ਼ ਮੋਦੀ ਸ਼ਾਮਲ ਸਨ।…
Read More
ਪੰਜਾਬ ਦੇ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ

ਪੰਜਾਬ ਦੇ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੁਕਾਬਲੇ ਦੇ ਹੁਨਰ ਪੈਦਾ ਕਰਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ ਕੁੱਲ 161 ਸਰਕਾਰੀ ਸਕੂਲਾਂ ਨੂੰ "ਬੈਸਟ ਸਕੂਲ ਅਵਾਰਡ" ਨਾਲ ਸਨਮਾਨਿਤ ਕੀਤਾ ਜਿਸਦੀ ਕੁੱਲ ਇਨਾਮੀ ਰਾਸ਼ੀ 11 ਕਰੋੜ ਰੁਪਏ ਹੈ। ਨਗਰ ਨਿਗਮ ਭਵਨ ਵਿਖੇ ਆਯੋਜਿਤ ਪੁਰਸਕਾਰ ਸਮਾਰੋਹ ਦੌਰਾਨ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਸੈਸ਼ਨ 2023-24 ਲਈ 92 ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਪੁਰਸਕਾਰ ਦਿੱਤੇ ਗਏ ਹਨ ਅਤੇ ਸੈਸ਼ਨ 2024-25 ਲਈ 69 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਪੁਰਸਕਾਰ ਦਿੱਤੇ…
Read More