16
Dec
ਚੰਡੀਗੜ੍ਹ : ਪੰਜਾਬ ਦੇ 3 ਸ਼ਹਿਰਾਂ ਲਈ ਵੱਡਾ ਐਲਾਨ ਹੋ ਗਿਆ ਹੈ। ਇਨ੍ਹਾਂ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵਲੋਂ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ 'ਤੇ ਮੋਹਰ ਲਾਉਂਦਿਆਂ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਦਰਅਸਲ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਮਾਨ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ (ਚਾਰਦੀਵਾਰੀ ਵਾਲਾ ਸ਼ਹਿਰ) ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਿਆ ਗਿਆ ਸੀ ਅਤੇ…
