03
Sep
ਗੁਰਦਾਸਪੁਰ - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਜਦੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੇੜੇ ਜਦੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ…
