02
Aug
ਚੰਡੀਗੜ੍ਹ, 2 ਅਗਸਤ (ਗੁਰਪ੍ਰੀਤ ਸਿੰਘ) : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਹਰਿਦੁਆਰ ਵਿੱਚ ਕਾਂਵੜ ਯਾਤਰਾ ਦੌਰਾਨ ਗੰਗਾ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚੰਡੀਗੜ੍ਹ ਦੇ ਚਾਰ ਬੱਚਿਆਂ ਦੇ ਪਰਿਵਾਰਾਂ ਨੂੰ ₹5-5 ਲੱਖ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਕ ਨੇ ਅੱਜ ਸ਼ਾਮ ਪੀੜ੍ਹਤ ਪਰਿਵਾਰਾਂ ਨਾਲ ਉਨ੍ਹਾਂ ਦੇ ਨਿਵਾਸ ਸਥਾਨਾਂ 'ਤੇ ਜਾ ਕੇ ਮੁਲਾਕਾਤ ਕੀਤੀ ਅਤੇ ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ…
