06
May
ਹਰਿਆਣਾ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਦੀ ਸੁਰੱਖਿਆ ਵਿੱਚ ਲੱਗੇ ਅਗਨੀਵੀਰਾਂ ਲਈ ਵੱਡੇ ਐਲਾਨ ਕੀਤੇ ਹਨ। ਹਰਿਆਣਾ ਸਰਕਾਰ ਹੁਣ ਸ਼ਹੀਦ ਅਗਨੀਵੀਰਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਵੇਗੀ। ਇਹ ਫੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ 'ਚ ਲਿਆ ਗਿਆ ਅਤੇ ਇਸ ਨਾਲ ਸਬੰਧਤ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਹਰਿਆਣਾ ਸਰਕਾਰ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ ਹੁਣ ਤੱਕ ਰਾਜ ਸਰਕਾਰ ਰੱਖਿਆ ਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੰਦੀ ਸੀ। ਹਾਲਾਂਕਿ ਹੁਣ ਤੋਂ (ਸ਼ਹੀਦ) ਅਗਨੀਵੀਰ ਦੇ ਪਰਿਵਾਰ…