Grenade attack

ਚੰਡੀਗੜ੍ਹ ‘ਚ BJP ਦਫ਼ਤਰ ਬਾਹਰ ਧਮਾਕਾ, ਦੋ ਗ੍ਰਿਫ਼ਤਾਰ

ਚੰਡੀਗੜ੍ਹ ‘ਚ BJP ਦਫ਼ਤਰ ਬਾਹਰ ਧਮਾਕਾ, ਦੋ ਗ੍ਰਿਫ਼ਤਾਰ

ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ। ਇਹ ਧਮਾਕਾ ਘੱਟ ਤੀਬਰਤਾ ਵਾਲਾ ਸੀ ਪਰ ਇਸ ਨਾਲ ਨੇੜੇ ਖੜ੍ਹੀਆਂ ਗੱਡੀਆਂ ਅਤੇ ਸਕੂਟਰਾਂ ਨੂੰ ਨੁਕਸਾਨ ਪਹੁੰਚਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੋਟਰਸਾਈਕਲ ‘ਤੇ ਆਏ ਹਮਲਾਵਰ, ਸੁੱਟਿਆ ਗ੍ਰਨੇਡ ਪੁਲਿਸ ਦੇ ਮੁਤਾਬਕ ਦੋ ਸ਼ੱਕੀ ਮੋਟਰਸਾਈਕਲ ‘ਤੇ ਆਏ ਅਤੇ ਦਫ਼ਤਰ ਦੇ ਨੇੜੇ ਗ੍ਰਨੇਡ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਸੀਸੀਟੀਵੀ ਅਤੇ ਵੀਡੀਓ ਫੁਟੇਜ ਵਿੱਚ ਇੱਕ ਵਿਅਕਤੀ ਗ੍ਰਨੇਡ ਦਾ ਪਿਨ ਖਿੱਚ ਕੇ ਸੁੱਟਦਾ ਦਿਖਾਈ ਦਿੱਤਾ ਹੈ। ਰੋਪੜ ਤੋਂ ਦੋ ਮੁਲਜ਼ਮ ਕਾਬੂ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ…
Read More
ਬਟਾਲਾ ਗ੍ਰਨੇਡ ਹਮਲਾ ਕੇਸ: ਦਿੱਲੀ ਪੁਲੀਸ ਵੱਲੋਂ ਇਕ ਹੋਰ ਮੁਲਜ਼ਮ ਕਾਬੂ

ਬਟਾਲਾ ਗ੍ਰਨੇਡ ਹਮਲਾ ਕੇਸ: ਦਿੱਲੀ ਪੁਲੀਸ ਵੱਲੋਂ ਇਕ ਹੋਰ ਮੁਲਜ਼ਮ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਸ ਸਾਲ ਦੇ ਸ਼ੁਰੂ ਵਿੱਚ ਬਟਾਲਾ ਦੇ ਕਿਲਾ ਲਾਲ ਸਿੰਘ ਪੁਲੀਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨਬੀਰ (22) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ, ਜੋ ਕਥਿਤ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦਾ ਮੁੱਖ ਸੰਚਾਲਕ ਹੈ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ‘ਦਿ ਟ੍ਰਿਬਿਊਨ’ ਨੂੰ ਦੱਸਿਆ, ‘‘ਉਸ ’ਤੇ ਅਪਰੈਲ 2025 ਦੇ ਹਮਲੇ ਵਿੱਚ ਭੂਮਿਕਾ ਨਿਭਾਉਣ ਦਾ ਸ਼ੱਕ ਹੈ ਅਤੇ ਉਹ ਇਸ ਸਮੇਂ ਹਥਿਆਰਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ।’’ ਇੱਕ ਹਫ਼ਤਾ ਪਹਿਲਾਂ ਹੀ…
Read More
ਅੰਮ੍ਰਿਤਸਰ – ਬੱਬਰ ਖ਼ਾਲਸਾ ਦੇ 5 ਅੱਤਵਾਦੀ ਗ੍ਰਿਫ਼ਤਾਰ, ਗ੍ਰੇਨੇਡ ਸਮੇਤ ਹਥਿਆਰ ਬਰਾਮਦ!

ਅੰਮ੍ਰਿਤਸਰ – ਬੱਬਰ ਖ਼ਾਲਸਾ ਦੇ 5 ਅੱਤਵਾਦੀ ਗ੍ਰਿਫ਼ਤਾਰ, ਗ੍ਰੇਨੇਡ ਸਮੇਤ ਹਥਿਆਰ ਬਰਾਮਦ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰੇਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮ ਆਈਐਸਆਈ ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ ਸਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਦੀ ਅਗਵਾਈ ਵਾਲੇ ਬੀਕੇਆਈ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੈ ਕੁਮਾਰ ਉਰਫ ਅਜੂ,…
Read More
ਜਲੰਧਰ ਗ੍ਰਨੇਡ ਹਮਲਾ: ਫੌਜ ਦਾ ਸਿਪਾਹੀ ਗ੍ਰਿਫ਼ਤਾਰ, ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ ਸਿਖਲਾਈ

ਜਲੰਧਰ ਗ੍ਰਨੇਡ ਹਮਲਾ: ਫੌਜ ਦਾ ਸਿਪਾਹੀ ਗ੍ਰਿਫ਼ਤਾਰ, ਸੋਸ਼ਲ ਮੀਡੀਆ ਰਾਹੀਂ ਦਿੱਤੀ ਸੀ ਸਿਖਲਾਈ

ਜਲੰਧਰ (ਗੁਰਪ੍ਰੀਤ ਸਿੰਘ): ਪੰਜਾਬ ਦੇ ਜਲੰਧਰ ਵਿੱਚ ਯੂਟਿਊਬਰ ਰੋਜਰ ਸੰਧੂ 'ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਦੌਰਾਨ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਪਾਹੀ ਸੁੱਖ ਚਰਨ ਸਿੰਘ ਉਰਫ ਨਿੱਕਾ, ਦੀਪੂ, ਫੌਜੀ ਵਜੋਂ ਹੋਈ ਹੈ, ਜੋ ਕਿ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਵਸਨੀਕ ਸੀ ਅਤੇ ਇਸ ਸਮੇਂ 163 ਇਨਫੈਂਟਰੀ ਬ੍ਰਿਗੇਡ, ਰਾਜੌਰੀ ਵਿੱਚ ਤਾਇਨਾਤ ਸੀ। ਪੁਲਿਸ ਦਾ ਦੋਸ਼ ਹੈ ਕਿ ਜਵਾਨ ਨੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਨੇਡ ਦੀ ਵਰਤੋਂ ਦੀ ਔਨਲਾਈਨ ਸਿਖਲਾਈ ਦਿੱਤੀ ਸੀ। ਮੁਲਜ਼ਮ ਸੁੱਖ ਚਰਨ ਉਰਫ਼ ਨਿੱਕਾ ਉਰਫ਼ ਦੀਪੂ…
Read More
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹਮਲਾ ਕਰਨ ਵਾਲਾ ਮੁੱਖ ਸ਼ਾਤਿਰ ਕਾਬੂ

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਹਮਲਾ ਕਰਨ ਵਾਲਾ ਮੁੱਖ ਸ਼ਾਤਿਰ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਗ੍ਰਨੇਡ ਧਮਾਕੇ ਨਾਲ ਸਬੰਧਤ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਅਮਰੋਹਾ ਦੇ ਰਹਿਣ ਵਾਲੇ ਸੈਦੁਲ ਅਮੀਨ ਨੂੰ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ ਗ੍ਰਿਫਤਾਰ ਕੀਤਾ ਗਿਆ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ, ‘ਜਲੰਧਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਮਿਲੀ, ਜਲੰਧਰ ਕਮਿਸ਼ਨਰੇਟ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲੀਸ ਦੇ ਸਹਿਯੋਗ ਨਾਲ, ਸੈਦੁਲ ਅਮੀਨ ਨੂੰ ਦਿੱਲੀ ਤੋਂ ਸਫਲਤਾਪੂਰਵਕ ਗ੍ਰਿਫਤਾਰ…
Read More
ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ ਚ ਗਿਰਫਤਾਰੀ ਤੋਂ ਬਾਅਦ ਮਾਨ ਸਾਬ ਨੇ ਦਿੱਤੀ ਵਧਾਈ

ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ ਚ ਗਿਰਫਤਾਰੀ ਤੋਂ ਬਾਅਦ ਮਾਨ ਸਾਬ ਨੇ ਦਿੱਤੀ ਵਧਾਈ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ 'ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਉਹ ਦੇਸ਼ 'ਚ ਸਭ ਤੋਂ ਸ਼ਾਨਦਾਰ ਪੁਲਸ ਵਿੱਚੋਂ ਇੱਕ ਹੈ। ਮਨੋਰੰਜਨ ਕਾਲੀਆ ਜੀ ਦੇ ਮਾਮਲੇ ਨੂੰ ਸਫ਼ਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਸ ਵਧਾਈ ਦੀ ਪਾਤਰ ਹੈ। ਇੱਕ ਵਾਰ ਫਿਰ ਪੰਜਾਬ ਪੁਲਸ ਨੇ ਬਹਾਦਰੀ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਪੰਜਾਬ ਪੁਲਿਸ ਨੇ ਇੱਕ ਵਾਰ…
Read More

ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ…

ਜਲੰਧਰ - ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਹੁਣ ਤੱਕ ਦਾ ਵੱਡਾ ਖ਼ੁਲਾਸਾ ਹੋਇਆ ਹੈ। ਜਲੰਧਰ ਗ੍ਰਨੇਡ ਹਮਲੇ ਤਾਰ ਪਹਿਲਾਂ ਹੀ ਯੂ. ਪੀ. ਨਾਲ ਜੁੜੇ ਹੋਏ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਯੂ. ਪੀ. ਤੋਂ ਆਏ ਮੁੱਖ ਮੁਲਜ਼ਮ ਨੇ ਹੀ ਮਨੋਰੰਜਨ ਕਾਲੀਆ ਦੇ ਘਰ ਵਿਚ ਗ੍ਰਨੇਡ ਸੁਟਿਆ ਸੀ। ਮੁੱਖ ਮੁਲਜ਼ਮ ਨੇ ਗ੍ਰਿਫ਼ਤਾਰ ਮੁਲਜ਼ਮ ਹੈਰੀ ਦੇ ਖ਼ਾਤੇ ਵਿਚ 3500 ਰੁਪਏ ਪਾਏ ਸਨ। ਗ੍ਰਿਫ਼ਤਾਰ ਸਤੀਸ਼ ਅਤੇ ਹੈਰੀ ਹੀ ਮੁੱਖ ਮੁਲਜ਼ਮ ਨੂੰ ਲੈ ਕੇ ਇਥੇ ਪਹੁੰਚੇ ਸਨ। ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਇਕ ਨਵੀਂ ਸੀ. ਸੀ. ਟੀ. ਵੀ.…
Read More
ਗ੍ਰਨੇਡ ਹਮਲੇ ਤੋਂ ਬਾਅਦ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ

ਗ੍ਰਨੇਡ ਹਮਲੇ ਤੋਂ ਬਾਅਦ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ

ਜਲੰਧਰ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦਾ ਹਾਲ ਜਾਨਣ ਉਨ੍ਹਾਂ ਦੇ ਘਰ ਪੁਹੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।  ਕਿਵੇਂ ਹੋਇਆ ਹਮਲਾਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਗ੍ਰਨੇਡ ਸੁੱਟਿਆ ਗਿਆ ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ,…
Read More
ਭਾਜਪਾ ਨੇਤਾ ਦੇ ਘਰ ‘ਤੇ ਗ੍ਰਨੇਡ ਹਮਲਾ: ਪੰਜਾਬ ਪੁਲਸ ਨੇ 12 ਘੰਟਿਆਂ ਦੇ ਅੰਦਰ ਮਾਮਲਾ ਕੀਤਾ ਹੱਲ

ਭਾਜਪਾ ਨੇਤਾ ਦੇ ਘਰ ‘ਤੇ ਗ੍ਰਨੇਡ ਹਮਲਾ: ਪੰਜਾਬ ਪੁਲਸ ਨੇ 12 ਘੰਟਿਆਂ ਦੇ ਅੰਦਰ ਮਾਮਲਾ ਕੀਤਾ ਹੱਲ

ਚੰਡੀਗੜ੍ਹ/ਜਲੰਧਰ(ਕੁੰਦਨ, ਪੰਕਜ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਵਿਚਕਾਰ ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਪੁਲਸ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦੁਆਰਾ ਬਣਾਏ ਗਏ ਭਾਜਪਾ ਨੇਤਾ ਦੇ ਘਰ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ, ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸ਼ਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਮੰਗਲਵਾਰ ਨੂੰ ਇੱਥੇ ਪਹੁੰਚੇ। ਸ਼ੁਰੂਆਤੀ ਜਾਂਚ ਵਿੱਚ ਪਾਕਿਸਤਾਨ ਦੀ ਆਈਐਸਆਈ ਦੁਆਰਾ ਪੰਜਾਬ…
Read More
ਜਲੰਧਰ – ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ, ਗ੍ਰਨੇਡ ਹਮਲੇ ਦਾ ਸ਼ੱਕ

ਜਲੰਧਰ – ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ, ਗ੍ਰਨੇਡ ਹਮਲੇ ਦਾ ਸ਼ੱਕ

ਨੈਸ਼ਨਲ ਟਾਈਮਜ਼ ਬਿਊਰੋ:- ਪੁਲਸ ਨੇ ਦੱਸਿਆ ਕਿ ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਮੰਗਲਵਾਰ ਤੜਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਇੱਕ ਧਮਾਕੇ ਦੀ ਖ਼ਬਰ ਮਿਲੀ ਹੈ। ਕਾਲੀਆ ਧਮਾਕੇ ਵਿੱਚ ਸੁਰੱਖਿਅਤ ਸਨ। ਘਟਨਾ ਤੋਂ ਤੁਰੰਤ ਬਾਅਦ ਕਾਲੀਆ ਦੇ ਘਰ 'ਤੇ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਫੋਰੈਂਸਿਕ ਮਾਹਰ ਮੌਕੇ ਤੋਂ ਸਬੂਤ ਇਕੱਠੇ ਕਰ ਰਹੇ ਸਨ। ਪੁਲਿਸ ਦੇ ਅਨੁਸਾਰ, ਗ੍ਰਨੇਡ ਹੋਣ ਦਾ ਸ਼ੱਕੀ ਵਿਸਫੋਟਕ, ਕਾਲੀਆ ਦੇ ਘਰ ਦੇ ਗੇਟ ਦੇ ਸਾਹਮਣੇ ਸਵੇਰੇ 1 ਵਜੇ ਦੇ ਕਰੀਬ ਸੁੱਟਿਆ ਗਿਆ ਸੀ। "ਰਾਤ 1 ਵਜੇ ਦੇ ਕਰੀਬ ਧਮਾਕਾ ਹੋਇਆ। ਮੈਂ ਸੌਂ ਰਿਹਾ ਸੀ ਅਤੇ ਮੈਨੂੰ…
Read More
ਰੋਜਰ ਗ੍ਰਨੇਡ ਹਮਲਾ: ਲਾਰੈਂਸ ਗੈਂਗ ਨਾਲ ਜੁੜਿਆ ਮੁਲਜ਼ਮ ਕਰਨਾਲ ਤੋਂ ਗ੍ਰਿਫ਼ਤਾਰ, ਅਮਰੀਕਾ ਤੋਂ ਰਚੀ ਗਈ ਸੀ ਸਾਜ਼ਿਸ਼!

ਰੋਜਰ ਗ੍ਰਨੇਡ ਹਮਲਾ: ਲਾਰੈਂਸ ਗੈਂਗ ਨਾਲ ਜੁੜਿਆ ਮੁਲਜ਼ਮ ਕਰਨਾਲ ਤੋਂ ਗ੍ਰਿਫ਼ਤਾਰ, ਅਮਰੀਕਾ ਤੋਂ ਰਚੀ ਗਈ ਸੀ ਸਾਜ਼ਿਸ਼!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਪੁਲਸ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਮਾਮਲੇ ਵਿੱਚ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਰਨਾਲ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਹਿਚਾਣ ਕਰਨ ਉਰਫ਼ ਕੈਪਟਨ ਸਮਾਣਾ ਵਜੋਂ ਹੋਈ ਹੈ, ਜਿਸ ਨੂੰ ਕਰਨਾਲ ਦੇ ਪਿੰਡ ਸਮਾਣਾ ਭਾਊ ਤੋਂ ਪੁਲਿਸ ਨੇ ਕਾਬੂ ਕੀਤਾ। ਜਾਂਚ ਦੌਰਾਨ ਇਹ ਗੰਭੀਰ ਖੁਲਾਸਾ ਸਾਹਮਣੇ ਆਇਆ ਹੈ ਕਿ ਗ੍ਰਨੇਡ ਹਮਲੇ ਦੀ ਪੂਰੀ ਸਾਜ਼ਿਸ਼ ਅਮਰੀਕਾ ਤੋਂ ਰਚੀ ਗਈ ਸੀ, ਜਿਸ ਦੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਭਾਨੂ ਰਾਣਾ ਸੀ। ਪੁਲਿਸ ਦੇ ਅਨੁਸਾਰ, ਕਰਨ ਨੇ ਫਗਵਾੜਾ ਵਿਖੇ…
Read More
ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨੇੜੇ ਜ਼ਬਰਦਸਤ ਧਮਾਕਾ, ਖਿੜਕੀਆਂ ਦੇ ਟੁੱਟੇ ਸ਼ੀਸ਼ੇ

ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨੇੜੇ ਜ਼ਬਰਦਸਤ ਧਮਾਕਾ, ਖਿੜਕੀਆਂ ਦੇ ਟੁੱਟੇ ਸ਼ੀਸ਼ੇ

ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਜ਼ਿਲ੍ਹੇ ਦੀ ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨਜ਼ਦੀਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਐਸਐਸਪੀ ਪਟਿਆਲਾ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਟਿਆਲਾ ਜ਼ਿਲ੍ਹੇ ਦੀ ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨਜ਼ਦੀਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਐਸਐਸਪੀ ਪਟਿਆਲਾ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Read More
ਜਲੰਧਰ ਗ੍ਰਨੇਡ ਹਮਲਾ: ਪੁਲਸ ਮੁਲਾਜ਼ਮ ਦੇ ਪੁੱਤਰ ਸਮੇਤ ਦੋ ਹੋਰ ਗ੍ਰਿਫ਼ਤਾਰ!

ਜਲੰਧਰ ਗ੍ਰਨੇਡ ਹਮਲਾ: ਪੁਲਸ ਮੁਲਾਜ਼ਮ ਦੇ ਪੁੱਤਰ ਸਮੇਤ ਦੋ ਹੋਰ ਗ੍ਰਿਫ਼ਤਾਰ!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿਖੇ ਪਿੰਡ ਰਾਏਪੁਰ-ਰਸੂਲਪੁਰ 'ਚ ਇੰਫਲੂਐਂਸਰ ਅਤੇ ਯੂ-ਟਿਊਬਰ ਨਵਦੀਪ ਸਿੰਘ ਸੰਧੂ ਉਰਫ਼ ਡਾ. ਰੋਜਰ ਸੰਧੂ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਸ ਨੇ ਹੁਣ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਪੁਲਸ ਮੁਲਾਜ਼ਮ ਦਾ 21 ਸਾਲਾ ਬੇਟਾ ਵੀ ਸ਼ਾਮਲ ਹੈ। ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਇਸ ਬਾਰੇ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ 21 ਸਾਲਾ ਮੁੰਡੇ ਵੱਲੋਂ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕੀਤੇ ਗਏ ਹਨ। ਹੁਣ ਤੱਕ ਇਸ ਮਾਮਲੇ…
Read More

ਜਲੰਧਰ ‘ਚ YouTuber ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ‘ਚ ਪੁਲਸ ਦੀ ਵੱਡੀ ਕਾਰਵਾਈ, ਐਨਕਾਊਂਟਰ ਮਗਰੋਂ…

ਜਲੰਧਰ/ਆਦਮਪੁਰ – ਜਲੰਧਰ 'ਚ ਯੂ-ਟਿਊਬਰ ਦੇ ਘਰ ਹੋਏ ਗ੍ਰਨੇਡ ਹਮਲੇ 'ਚ ਪੁਲਸ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਐਨਕਾਊਂਟਰ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਕੁੱਲ੍ਹ 5 ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ। ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰਾਏਪੁਰ-ਰਸੂਲਪੁਰ ਵਿਚ ਯੂ-ਟਿਊਬਰ ਨਵਦੀਪ ਸਿੰਘ ਉਰਫ਼ ਰੋਜਰ ਸੰਧੂ ਦੇ ਘਰ ’ਤੇ ਐਤਵਾਰ ਸਵੇਰੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਦਿਹਾਤੀ ਪੁਲਸ ਨੇ ਹਰਿਆਣਾ ਦੇ ਯਮੁਨਾਨਗਰ ਤੋਂ ਗੈਂਗਸਟਰ ਹਾਰਦਿਕ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਦੇ ਬਾਅਦ ਹਾਰਦਿਕ ਦੀ ਨਿਸ਼ਾਨਦੇਹੀ ’ਤੇ ਪਿੰਡ ਰਾਏਪੁਰ ਦੀ ਪੁਲੀ ਨੇੜੇ ਸਥਿਤ ਪਲਾਟ ਵਿਚੋਂ ਹਥਿਆਰ ਬਰਾਮਦ ਕਰਨ ਲਈ ਪਹੁੰਚੀ ਤਾਂ ਉਥੋਂ ਹਾਰਦਿਕ ਨੇ ਪਿਸਤੌਲ ਚੁੱਕ ਕੇ ਪੁਲਸ ਦੀ ਟੀਮ…
Read More
ਜਲੰਧਰ ਗ੍ਰਨੇਡ ਹਮਲੇ ਤੋਂ ਬਾਅਦ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੈਨ

ਜਲੰਧਰ ਗ੍ਰਨੇਡ ਹਮਲੇ ਤੋਂ ਬਾਅਦ, ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟ ਭਾਰਤ ‘ਚ ਬੈਨ

ਨੈਸ਼ਨਲ ਟਾਈਮਜ਼ ਬਿਊਰੋ। :- ਜਲੰਧਰ ਵਿੱਚ ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਭਾਰਤ ‘ਚ ਬੈਨ ਕਰਵਾ ਦਿੱਤਾ ਹੈ। ਸ਼ਹਿਜ਼ਾਦ ਭੱਟੀ ਲੰਬੇ ਸਮੇਂ ਤੋਂ ਆਪਣੇ ਸੋਸ਼ਲ ਮੀਡੀਆ ‘ਤੇ ਧਮਕੀ ਭਰੀਆਂ ਪੋਸਟਾਂ ਪਾਉਂਦਾ ਆ ਰਿਹਾ ਸੀ। ਹਮਲੇ ਤੋਂ ਬਾਅਦ, ਉਸ ਨੇ ਇੱਕ ਵੀਡੀਓ ਜਾਰੀ ਕਰਕੇ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਵੀ ਲਈ, ਜਿਸ ਵਿਚ ਉਸ ਨੇ ਦੱਸਿਆ ਕਿ ਇਹ ਹਮਲਾ ਕਿਉਂ ਕੀਤਾ ਗਿਆ। ਭੱਟੀ ਨੇ ਦਾਅਵਾ ਕੀਤਾ ਕਿ ਜਲੰਧਰ ਦੇ ਰਾਏਪੁਰ ਰਸੂਲਪੁਰ ‘ਚ ਉਸ ਵਿਅਕਤੀ ਦੇ ਘਰ ‘ਤੇ ਹਮਲਾ ਕੀਤਾ ਗਿਆ, ਜਿਸ ਨੇ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ…
Read More
ਖੰਡਵਾਲਾ ਠਾਕੁਰਦੁਆਰਾ ਮੰਦਰ ਹਮਲਾ: ਮੁਲਜ਼ਮਾਂ ਨਾਲ ਮੁਕਾਬਲਾ, ਇੱਕ ਹਮਲਾਵਰ ਢੇਰ!

ਖੰਡਵਾਲਾ ਠਾਕੁਰਦੁਆਰਾ ਮੰਦਰ ਹਮਲਾ: ਮੁਲਜ਼ਮਾਂ ਨਾਲ ਮੁਕਾਬਲਾ, ਇੱਕ ਹਮਲਾਵਰ ਢੇਰ!

ਨੈਸ਼ਨਲ ਟਾਈਮਜ਼ ਬਿਊਰੋ :- ਖੰਡਵਾਲਾ ਦੇ ਠਾਕੁਰਦੁਆਰਾ ਮੰਦਰ 'ਤੇ ਹੱਥਗ੍ਰਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ 'ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇੱਕ ਦੋਸ਼ੀ ਦੀ ਮੌਤ ਦੀ ਖ਼ਬਰ ਮਿਲੀ ਹੈ। ਫਿਲਹਾਲ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਸੀ। ਸੀਸੀਟੀਵੀ ਤੋਂ ਸਾਫ਼ ਦਿਖਾਈ ਦੇ ਰਿਹਾ ਸੀ ਕਿ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਕੋਈ…
Read More

ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ ‘ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ

ਜਲੰਧਰ- ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਵਿਅਕਤੀ ਦੇ ਘਰ 'ਤੇ ਗ੍ਰਨੇਡ ਹਮਲਾ ਕੀਤਾ ਹੈ। ਜਿਸ ਵਿਅਕਤੀ ਦੇ ਘਰ ਇਹ ਗ੍ਰਨੇਡ ਸੁੱਟਿਆ ਗਿਆ ਹੈ, ਉਹ ਹਿੰਦੂ ਵਿਚਾਰਧਾਰਾ ਵਾਲਾ ਵਿਅਕਤੀ ਹੈ। ਇਸ ਗ੍ਰਨੇਡ ਹਮਲੇ ਵਿੱਚ ਪਾਕਿਸਤਾਨੀ ਡੌਨ ਭੱਟੀ ਦੀ ਮਦਦ ਕਿਸੇ ਹੋਰ ਨੇ ਨਹੀਂ ਸਗੋਂ ਜ਼ੀਸ਼ਾਨ ਅਖ਼ਤਰ ਉਰਫ਼ ਜੈਸ ਪੁਰੇਵਾਲ ਨੇ ਕੀਤੀ ਹੈ। ਇਹ ਹਮਲਾ ਮੁਸਲਿਮ ਭਾਈਚਾਰੇ ਵਿਰੁੱਧ ਅਸ਼ਲੀਲ ਟਿੱਪਣੀਆਂ ਕਰਨ ਦੇ ਸਬੰਧ ਵਿੱਚ ਕੀਤਾ ਗਿਆ ਹੈ। ਹਾਲਾਂਕਿ ਜਲੰਧਰ ਦਿਹਾਤੀ ਪੁਲਸ ਦੇ ਕਿਸੇ ਵੀ ਅਧਿਕਾਰੀ ਨੇ ਇਸ ਹਮਲੇ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ…
Read More

ਜਲੰਧਰ ‘ਚ ਗ੍ਰਨੇਡ ਹਮਲੇ ਨੂੰ ਲੈ ਕੇ AAP ਦਾ ਵੱਡਾ ਬਿਆਨ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ/ਜਲੰਧਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ 'ਚ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਕਾਰਨ ਪਾਕਿਸਤਾਨ ਬੌਖ਼ਲਾ ਗਿਆ ਹੈ ਅਤੇ ਅੱਤਵਾਦੀ ਸ਼ਹਿਜਾਦ ਭੱਟੀ ਦਾ ਜਲੰਧਰ 'ਚ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਨੂੰ ਸਾਫ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਜਾਦ ਭੱਟੀ ਦੀ ਲਾਰੈਂਸ ਬਿਸ਼ਨੋਈ ਨਾਲ ਵੀਡੀਓ ਕਾਲ ਕੁੱਝ ਦਿਨ ਪਹਿਲਾਂ ਹੀ ਵਾਇਰਲ ਹੋਈ ਸੀ। ਕੰਗ ਨੇ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਨੇ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ 'ਚ ਬਿਠਾ ਕੇ ਆਪਣਾ ਜਵਾਈ ਬਣਾ ਕੇ ਰੱਖਿਆ…
Read More
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਮ੍ਰਿਤਸਰ ਦੇ ਮੰਦਿਰ ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਮ੍ਰਿਤਸਰ ਦੇ ਮੰਦਿਰ ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ਸੇ ਦੋਸ਼ੀ ਦੋਸ਼ੀ ਕਰਾਰਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਹੋਏ ਗ੍ਰਨੇਡ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਨੇ ਅੰਮ੍ਰਿਤਸਰ ਦੇ ਹਾਲਾਤ ਜਾਣਨ ਦੀ ਇੱਕ ਵਾਰ ਵੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਵਿਵਸਥਾ ਸਥਾਪਤ ਕਰੇ।ਸੰਸਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਪੁਲਿਸ ਥਾਣਿਆਂ 'ਤੇ ਹਮਲੇ ਹੁੰਦੇ ਸਨ।…
Read More
ਪੰਜਾਬ ਚ ਵੱਡੀ ਵਾਰਦਾਤ! ਪੁਲਸ ਮੁਲਾਜ਼ਮ ਦੇ ਘਰ ਨੇੜੇ ਹੋਇਆ ਧਮਾਕਾ!

ਪੰਜਾਬ ਚ ਵੱਡੀ ਵਾਰਦਾਤ! ਪੁਲਸ ਮੁਲਾਜ਼ਮ ਦੇ ਘਰ ਨੇੜੇ ਹੋਇਆ ਧਮਾਕਾ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਗੁਰਦਾਸਪੁਰ ਵਿਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੋਂ ਦੇ ਡੇਰਾ ਬਾਬਾ ਨਾਨਕ 'ਚ ਧਮਾਕਾ ਹੋਇਆ ਹੈ। ਇਹ ਧਮਾਕਾ ਇੱਕ ਪੁਲਸ ਮੁਲਾਜ਼ਮ ਦੇ ਘਰ ਦੇ ਨੇੜੇ ਕੀਤਾ ਗਿਆ। ਪਿੰਡ ਰਾਇਮਲ ਵਿੱਚ ਹੋਏ ਧਮਾਕੇ ਦੀ ਪੁਸ਼ਟੀ ਕਰਦੇ ਹੋਏ, ਬਟਾਲਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਹ ਘੱਟ ਤੀਬਰਤਾ ਵਾਲਾ ਧਮਾਕਾ ਸੀ। ਪੁਲਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਫੋਰੈਂਸਿਕ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਹੁਣ ਤੱਕ ਪੰਜਾਬ ਵਿੱਚ ਖਾਲਿਸਤਾਨੀ ਅੱਤਵਾਦੀ ਸੰਗਠਨ ਪੁਲਸ ਚੌਕੀਆਂ ਅਤੇ ਥਾਣਿਆਂ ਨੂੰ ਨਿਸ਼ਾਨਾ ਬਣਾ ਰਹੇ ਸਨ। ਹੁਣ ਪਹਿਲੀ ਵਾਰ ਕਿਸੇ ਪੁਲਸ ਵਾਲੇ ਦੇ ਘਰ ਨੇੜੇ…
Read More