GST

ਪੰਜਾਬ ਦੇ GST ਮਾਲੀਏ ’ਚ 32 ਫ਼ੀਸਦੀ ਤੋਂ ਵੱਧ ਦਾ ਵਾਧਾ

ਪੰਜਾਬ ਦੇ GST ਮਾਲੀਏ ’ਚ 32 ਫ਼ੀਸਦੀ ਤੋਂ ਵੱਧ ਦਾ ਵਾਧਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਨੇ ਇਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ’ਚ ਰਿਕਾਰਡ ਤੋੜਦਿਆਂ ਜੁਲਾਈ 2025 ’ਚ ਵਸੂਲੇ ਗਏ ਵਸਤੂਆਂ ਤੇ ਸੇਵਾਵਾਂ ਕਰ (ਜੀ. ਐੱਸ. ਟੀ.) ’ਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫ਼ੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਜੁਲਾਈ 2025 ’ਚ ਵਸੂਲਿਆ ਗਿਆ ਸ਼ੁੱਧ ਜੀ. ਐੱਸ. ਟੀ. ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ’ਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸਾਉਂਦਾ ਹੈ। ਮੌਜੂਦਾ ਵਿੱਤੀ ਸਾਲ ਦੇ ਜੁਲਾਈ ਮਹੀਨੇ ਤੱਕ ਸ਼ੁੱਧ ਜੀ. ਐੱਸ. ਟੀ. ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜੋ ਵਿੱਤੀ ਸਾਲ…
Read More
UPI ਲੈਣ-ਦੇਣ ‘ਤੇ ਨਹੀਂ ਲੱਗੇਗਾ GST: ਸਰਕਾਰ ਨੇ ਦਿੱਤੀ ਵੱਡੀ ਰਾਹਤ

UPI ਲੈਣ-ਦੇਣ ‘ਤੇ ਨਹੀਂ ਲੱਗੇਗਾ GST: ਸਰਕਾਰ ਨੇ ਦਿੱਤੀ ਵੱਡੀ ਰਾਹਤ

ਚੰਡੀਗੜ੍ਹ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ₹ 2000 ਤੋਂ ਵੱਧ ਦੇ UPI ਲੈਣ-ਦੇਣ 'ਤੇ ਕੋਈ GST ਨਹੀਂ ਲਗਾਇਆ ਜਾਵੇਗਾ। ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ 22 ਜੁਲਾਈ ਨੂੰ ਰਾਜ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ GST ਕੌਂਸਲ ਨੇ ਇਸ ਸਬੰਧ ਵਿੱਚ ਕੋਈ ਸਿਫ਼ਾਰਸ਼ ਨਹੀਂ ਕੀਤੀ ਹੈ ਅਤੇ ਇਸ ਵੇਲੇ ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਪੈਂਡਿੰਗ ਨਹੀਂ ਹੈ। ਪੰਕਜ ਚੌਧਰੀ ਨੇ ਸਪੱਸ਼ਟ ਕੀਤਾ ਕਿ GST ਕੌਂਸਲ ਇੱਕ ਸੰਵਿਧਾਨਕ ਸੰਸਥਾ ਹੈ, ਜਿਸ ਵਿੱਚ ਕੇਂਦਰ ਅਤੇ ਰਾਜਾਂ ਦੇ ਪ੍ਰਤੀਨਿਧੀ ਸ਼ਾਮਲ ਹਨ। ਇਹ ਸੰਸਥਾ GST ਨਾਲ ਸਬੰਧਤ ਦਰਾਂ ਅਤੇ ਛੋਟਾਂ…
Read More
ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਿਸੇ ਵਿੱਤੀ ਤਿਮਾਹੀ ਦੌਰਾਨ ਅਤੇ ਜੂਨ ਮਹੀਨੇ ਲਈ ਹੁਣ ਤੱਕ ਦਾ ਦਰਜ਼ ਕੀਤਾ ਗਿਆ ਸਭ ਤੋਂ ਵੱਧ ਜੀ.ਐਸ.ਟੀ ਮਾਲੀਆ ਵਾਧਾ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਪ੍ਰਗਟਾਵਾ ਰਾਜ ਦੇ ਚੋਟੀ ਦੇ ਪੰਜ ਟੈਕਸਦਾਤਾਵਾਂ ਨੂੰ ਰਾਜ ਦੇ ਆਰਥਿਕ ਵਿਕਾਸ ਅਤੇ ਮਾਲੀਆ ਉਤਪਾਦਨ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਲਈ ਸਨਮਾਨਿਤ ਕਰਨ…
Read More
ਜੀ. ਐੱਸ. ਟੀ. ਵਿਭਾਗ ਦੇ ਮੋਬਾਈਲ ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਕ੍ਰੈਪ ਨਾਲ ਭਰੇ 109 ਟਰੱਕ ਕੀਤੇ ਜ਼ਬਤ

ਜੀ. ਐੱਸ. ਟੀ. ਵਿਭਾਗ ਦੇ ਮੋਬਾਈਲ ਵਿੰਗ ਨੂੰ ਮਿਲੀ ਵੱਡੀ ਸਫਲਤਾ, ਸਕ੍ਰੈਪ ਨਾਲ ਭਰੇ 109 ਟਰੱਕ ਕੀਤੇ ਜ਼ਬਤ

ਨੈਸ਼ਨਲ ਟਾਈਮਜ਼ ਬਿਊਰੋ :- ਜੀ. ਐੱਸ. ਟੀ. ਵਿਭਾਗ ਦੇ ਮੋਬਾਈਲ ਵਿੰਗ ਨੇ ਪਿਛਲੇ 2 ਦਿਨਾਂ ’ਚ ਇਕ ਵੱਡੀ ਕਾਰਵਾਈ ਕੀਤੀ ਅਤੇ ਸਕ੍ਰੈਪ ਨਾਲ ਭਰੇ 109 ਟਰੱਕ ਜ਼ਬਤ ਕੀਤੇ। ਇਹ ਕਾਰਵਾਈ ਰਾਜ ਜੀ. ਐੱਸ. ਟੀ. ਡਾਇਰੈਕਟਰ ਇਨਫੋਰਸਮੈਂਟ ਜਸਕਰਨ ਸਿੰਘ ਬਰਾੜ ਦੇ ਨਿਰਦੇਸ਼ਾਂ ’ਤੇ ਕੀਤੀ ਗਈ। ਜਾਣਕਾਰੀ ਅਨੁਸਾਰ, ਕਾਰਵਾਈ ਦੇ ਪਹਿਲੇ ਦਿਨ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੇ 19 ਟਰੱਕ ਜ਼ਬਤ ਕੀਤੇ, ਜਦੋਂਕਿ ਦੂਜੇ ਦਿਨ, ਅਧਿਕਾਰੀਆਂ ਨੇ 90 ਟਰੱਕ ਜ਼ਬਤ ਕੀਤੇ। ਅਧਿਕਾਰੀਆਂ ਨੇ ਮੰਡੀ ਗੋਬਿੰਦਗੜ੍ਹ, ਖੰਨਾ ਸਮੇਤ ਲੁਧਿਆਣਾ ਦੀਆਂ ਕਈ ਫਰਮਾਂ ਅੰਦਰੋਂ ਅਤੇ ਸੜਕਾਂ ਤੋਂ ਬਿਨਾਂ ਬਿੱਲਾਂ ਦੇ ਕਈ ਟਰੱਕ ਬਰਾਮਦ ਕੀਤੇ। ਇਸ ਦੌਰਾਨ ਮੋਬਾਈਲ ਵਿੰਗ ਦੀਆਂ 7 ਟੀਮਾਂ ਸ਼ਾਮਲ ਰਹੀਆਂ, ਜਿਨ੍ਹਾਂ ’ਚ…
Read More
‘ਜੀ.ਐਸ.ਟੀ ਮੈਨੂਅਲ’ 2025 ਐਡੀਸ਼ਨ ਰਿਲੀਜ਼: ਕਰ ਮਾਹਰਾਂ ਲਈ ਇੱਕ ਵਿਸ਼ਵਾਸਯੋਗ ਰਾਹਨੁਮਾ

‘ਜੀ.ਐਸ.ਟੀ ਮੈਨੂਅਲ’ 2025 ਐਡੀਸ਼ਨ ਰਿਲੀਜ਼: ਕਰ ਮਾਹਰਾਂ ਲਈ ਇੱਕ ਵਿਸ਼ਵਾਸਯੋਗ ਰਾਹਨੁਮਾ

ਐਸ.ਏ.ਐਸ ਨਗਰ, 10 ਅਪ੍ਰੈਲ (ਗੁਰਪ੍ਰੀਤ ਸਿੰਘ): ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੁਆਰਾ ਲਿਖੀ ਗਈ 'ਜੀ.ਐਸ.ਟੀ ਮੈਨੂਅਲ' (2025 ਐਡੀਸ਼ਨ) ਦਾ ਵਿਅਕਤਗਤ ਰੂਪ ਵਿੱਚ ਆਗਾਜ਼ ਕੀਤਾ। ਇਹ ਕਿਤਾਬ ਲਵਿੰਦਰ ਜੈਨ (ਸੇਵਾਮੁਕਤ ਵਧੀਕ ਕਮਿਸ਼ਨਰ ਜੀ.ਐਸ.ਟੀ), ਸੀ.ਏ. ਰਿਤੇਸ਼ ਗਰਗ ਅਤੇ ਸੀ.ਏ. ਪੁਨੀਸ਼ ਗਰਗ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਸ ਕਿਤਾਬ ਵਿੱਚ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਨਿਯਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਕਿਤਾਬ ਦੇ ਲੇਖਕ ਪੀ.ਸੀ. ਗਰਗ ਨੇ ਕਿਹਾ ਕਿ ਜੀ.ਐਸ.ਟੀ ਮੈਨੂਅਲ ਦਾ 2025 ਐਡੀਸ਼ਨ ਜੀ.ਐਸ.ਟੀ ਕਾਨੂੰਨਾਂ ਸਬੰਧੀ ਇੱਕ ਢਾਂਚਾਗਤ ਅਤੇ ਉਪਭੋਗਤਾ-ਅਨੁਕੂਲ ਪੇਸ਼ ਜਾਣਕਾਰੀ ਪੇਸ਼ ਕਰਦੀ ਹੈ,…
Read More