13
Jul
ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿੱਜੀ ਤੌਰ ’ਤੇ ਗਾਈਡ ਸੇਵਾਵਾਂ ਦੇਣ ਅਤੇ ਸੰਗਤਾਂ ਤੋਂ ਮੋਟੀ ਰਕਮ ਵਸੂਲਣ ਦੇ ਮਾਮਲੇ ਵਿਚ ਗੁਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਿਰੁੱਧ ਝਗੜੇ ਅਤੇ ਦੁਰਵਿਹਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਨਿਆਇਕ ਹਿਰਾਸਤ ’ਚ ਜੇਲ ਭੇਜ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਗੁਰਿੰਦਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾਵਾਂ ਵਿੱਚ ਸ਼ਰਧਾਲੂਆਂ ਨੂੰ ਗਾਈਡ ਸੇਵਾਵਾਂ ਦੇ ਰਿਹਾ ਸੀ ਅਤੇ ਇਸ ਦੇ ਬਦਲੇ ਭਾਰੀ ਰਕਮ ਵਸੂਲ ਕਰ ਰਿਹਾ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਨਿਗਰਾਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਉਸ ਨੂੰ ਸੰਗਤ ਨਾਲ ਝਗੜਦਿਆਂ ਦੇਖਿਆ। ਛਾਣਬੀਣ…