03
Mar
ਨੈਸ਼ਨਲ ਟਾਈਮਜ਼ ਬਿਊਰੋ :- ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਾਸਾਬਾਦ ਦੇ ਰਹਿਣ ਵਾਲੇ ਇਕ ਵਪਾਰੀ ’ਤੇ ਬੀਤੀ ਰਾਤ ਕਰੀਬ 12 ਵਜੇ 4 ਅਣਪਛਾਤੇ ਨੌਜਵਾਨਾਂ ਨੇ ਉਸ ਦੀ ਕਾਰ ’ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਵਪਾਰੀ ਨੇ ਆਪਣੀ ਜਾਨ ਬਚਾਉਣ ਲਈ ਆਪਣੇ ਲਾਇਸੈਂਸੀ ਪਿਸਤੌਲ ਨਾਲ ਹਵਾਈ ਫਾਇਰ ਕੀਤਾ, ਜਿਸ ਤੋਂ ਬਾਅਦ ਸਾਰੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਕਾਸਾਬਾਦ ਦੇ ਰਹਿਣ ਵਾਲੇ ਵਪਾਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਦੇ ਕਰੀਬ ਉਹ ਇਕ ਵਿਆਹ ਸਮਾਗਮ ’ਚ ਸ਼ਾਮਲ ਹੋ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਕਿ ਜਦੋਂ ਉਹ…