10
Mar
ਬਰਨਾਲਾ - ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਅੱਜ-ਕੱਲ ਗੁੰਡਾਗਰਦੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੀ ਹੀ ਇੱਕ ਘਟਨਾ ਬਰਨਾਲਾ ਦੇ ਭਦੌੜ ਵਿੱਚ ਵਾਪਰੀ, ਜਿੱਥੇ ਇੱਕ ਮਾਮੂਲੀ ਝਗੜਾ ਵੱਡੇ ਝਗੜੇ ਵਿੱਚ ਬਦਲ ਗਿਆ। ਇਸ ਦੌਰਾਨ ਵਿਅਕਤੀਆਂ ਵਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ। ਇਸ ਘਟਨਾ ਦੌਰਾਨ ਭਦੌੜ ਦੇ ਦੋ ਨੌਜਵਾਨਾਂ 'ਤੇ ਵੀ ਹਮਲਾ ਕੀਤਾ ਗਿਆ, ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ। ਜਾਣਕਾਰੀ ਮੁਤਾਬਕ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਭਦੌੜ ਪੁਲਸ ਨੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਇੱਕ ਪਿਸਤੌਲ ਅਤੇ ਦੋ ਵਾਹਨ ਬਰਾਮਦ ਕੀਤੇ ਹਨ। ਥਾਣਾ ਭਦੌੜ ਵਿਖੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਸਿੱਧੂ ਤਪਾ ਤੇ ਥਾਣਾ ਭਦੌੜ ਦੇ ਇੰਸਪੈਕਟਰ ਹਰਸਿਮਰਨਜੀਤ…
