11
Aug
ਗੁਰਪ੍ਰੀਤ ਸਿੰਘ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਨ ਨੂੰ ਲੈ ਕੇ ਚੱਲ ਰਹੇ ਵਿਵਾਦ ਉੱਤੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਕਿਸੇ ਵੀ ਚੈਨਲ ਜਾਂ ਸੰਸਥਾ ਨੂੰ ਆਪਣੀ ਮਨਮਰਜ਼ੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪ੍ਰਸਾਰਨ ਦੇ ਸਾਰੇ ਪ੍ਰਬੰਧ ਅਤੇ ਫੈਸਲੇ ਲੈਣ ਦਾ ਏਕਾਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ, ਜੋ ਕਿ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ। ਗੁਰਬਾਣੀ ਪ੍ਰਸਾਰਨ ਦਾ ਅਧਿਕਾਰ SGPC ਕੋਲ- ਜਥੇਦਾਰ ਸਾਹਿਬ ਜਥੇਦਾਰ ਸਾਹਿਬ ਨੇ ਆਖਿਆ ਕਿ ਗੁਰਬਾਣੀ ਸਰਬ-ਸਾਂਝੀ ਹੈ, ਪਰ ਇਸ ਦੇ ਪ੍ਰਬੰਧ,…
