Gurdaspur

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ‘ਚ ਪੁਆਏ ਵੈਣ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸਾਊਦੀ ਅਰਬ ‘ਚ ਮੌਤ

ਗੁਰਦਾਸਪੁਰ - ਸਾਊਦੀ ਅਰਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (27) ਵਾਸੀ ਗੁਰਦਾਸਪੁਰ ਦੇ ਪਿੰਡ ਕੋਟਲੀ ਸੂਰਤ ਮੱਲੀ ਵਜੋਂ ਹੋਈ ਹੈ, ਜੋਕਿ ਇਕ ਸਾਲ ਪਹਿਰਾਂ ਹੀ ਰੋਜ਼ੀ-ਰੋਟੀ ਕਮਾਉਣ ਲਈ 1 ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ। ਉਕਤ ਨੌਜਵਾਨ ਦੀ ਤੜਕਸਾਰ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ। ਜਿਵੇਂ ਹੀ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ।  ਇਥੇ ਦੱਸ ਦਈਏ ਗਗਨਦੀਪ ਸਿੰਘ ਆਪਣੇ ਪਿੰਡ ਵਿਚ ਗਗਨ ਭਲਵਾਨ ਵਜੋਂ ਜਾਣਿਆ ਜਾਂਦਾ ਸੀ। ਆਪਣੇ ਇਲਾਕੇ ਅਤੇ ਇਲਾਕੇ ਦੇ…
Read More

ਕਾਰ ‘ਤੇ ਜਾ ਡਿੱਗਿਆ ਤੂੜੀ ਨਾਲ ਭਰਿਆ ਟਰੱਕ! ਮਸਾਂ ਬਚੀ ਚਾਰ ਜਣਿਆਂ ਦੀ ਜਾਨ

ਦੀਨਾਨਗਰ- ਦੀਨਾਨਗਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪਿੰਡ ਝੰਡੇ ਚੱਕ ਨੇੜੇ ਅੱਜ ਅਚਾਨਕ ਇੱਕ ਤੂੜੀ ਨਾਲ ਲੱਦਿਆ ਹੋਇਆ ਟਰੱਕ ਕਾਰ ਨੂੰ ਬਚਾਉਂਦੇ ਸਮੇਂ ਪਲਟ ਗਿਆ, ਜਿਸ ਕਾਰਨ ਕਾਰ ਟਰੱਕ ਦੇ ਹੇਠ ਆ ਗਈ। ਇਸ ਦੌਰਾਨ ਕਾਰ ਪੂਰੀ ਤਰ੍ਹਾਂ ਨਾਲ ਟੂੜੀ ਹੇਠਾਂ ਨੱਪੀ ਗਈ ਤੇ ਸਖਤ ਮੁਸ਼ੱਕਤ ਮਗਰੋਂ ਕਾਰ ਸਵਾਰਾਂ ਨੂੰ ਬਾਹਰ ਕੱਢਿਆ ਗਿਆ। ਇਸ ਮੌਕੇ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖਮੀ ਹੋ ਗਏ ਜਦੋਂ ਕਿ ਕਾਰ ਸਵਾਰ ਦੇ ਚਾਚੇ ਦਾ ਬਚਾ ਰਿਹਾ। ਜ਼ਖਮੀਆਂ ਨੂੰ ਇਲਾਜ ਲਈ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਾਦੀਆਂ ਵਿੱਚ ਰਹਿਣ ਵਾਲੇ ਇੱਕ ਅਧਿਆਪਕ ਧਰਮਪਾਲ ਸ਼ਰਮਾ ਨੇ ਦੱਸਿਆ ਕਿ ਉਹ…
Read More
ਗੁਰਦਾਸਪੁਰ ਵਿੱਚ ਤੜਕਸਾਰ ਹੋਈ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ

ਗੁਰਦਾਸਪੁਰ ਵਿੱਚ ਤੜਕਸਾਰ ਹੋਈ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਸਪੁਰ ਜ਼ਿਲ੍ਹਾ ਪੁਲਿਸ ਨੇ ਹਾਲ ਹੀ ਵਿੱਚ ਪੰਜਾਬ ਵਾਚ ਹਾਊਸ 'ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਉਸਨੇ ਚੈੱਕਪੋਸਟ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪਿੱਛਾ ਕਰਨ 'ਤੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ, ਪਰ ਜਵਾਬੀ ਕਾਰਵਾਈ ਦੌਰਾਨ ਉਸਨੂੰ ਗੋਲੀ ਲੱਗ ਗਈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐੱਸ.ਐੱਸ.ਪੀ. ਅਦਿਤਿਆ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਕੁਝ ਸ਼ਰਾਰਤੀ ਅਨਸਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਹਨ। ਇਸ ਦੌਰਾਨ ਪੁਲਸ ਵੱਲੋਂ ਵੱਖ-ਵੱਖ ਸੰਭਾਵਿਤ ਥਾਵਾਂ 'ਤੇ ਬਾਕਾਇਦਾ ਨਜ਼ਰ ਰੱਖੀ ਹੋਈ ਸੀ ਅਤੇ ਚੈਕਿੰਗ ਵੀ…
Read More
ਚੱਲਦੀ ਗੱਡੀ ਨੂੰ ਅਚਾਨਕ ਲੱਗੀ ਅੱਗ! ਮਸਾਂ ਬਚੀ ਡਰਾਈਵਰ ਦੀ ਜਾਨ

ਚੱਲਦੀ ਗੱਡੀ ਨੂੰ ਅਚਾਨਕ ਲੱਗੀ ਅੱਗ! ਮਸਾਂ ਬਚੀ ਡਰਾਈਵਰ ਦੀ ਜਾਨ

ਗੁਰਦਾਸਪੁਰ : ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਹੱਲਾ ਨੇੜੇ ਇੱਕ ਚੱਲਦੀ ਵੋਕਸਵੈਗਨ ਕਾਰ ਨੂੰ ਅੱਗ ਲੱਗ ਗਈ। ਹਾਲਾਂਕਿ ਕਾਰ ਚਾਲਕ ਮਾਮੂਲੀ ਰੂਪ 'ਚ ਝੁਲਸਿਆ ਪਰ ਗੱਡੀ ਕਾਫੀ ਨੁਕਸਾਨੀ ਗਈ ਹੈ।  ਜੁਗਰਾਜ ਸਿੰਘ ਵਾਸੀ ਪਿੰਡ ਹੱਲਾ ਨੇ ਦੱਸਿਆ ਕਿ ਉਹ ਪਿੰਡ ਤੋਂ ਕਿਸੇ ਕੰਮ ਲਈ ਆਪਣੀ ਕਾਰ 'ਤੇ ਨਿਕਲਿਆ ਸੀ। ਉਸ ਦੀ ਕਾਰ ਪਹਿਲਾਂ ਵੀ ਇੱਕ ਦੋ-ਵਾਰ ਖਰਾਬ ਹੋਈ ਸੀ ਤੇ ਉਸਨੇ ਏਜੰਸੀ 'ਚ ਇਸ ਦੀ ਸ਼ਿਕਾਇਤ ਵੀ ਕੀਤੀ ਸੀ। ਅੱਜ ਜਦੋਂ ਘਰੋਂ ਨਿਕਲਿਆ ਤਾਂ ਥੋੜੀ ਅੱਗੇ ਜਾ ਕੇ ਹੀ ਉਸ ਨੂੰ ਮਹਿਸੂਸ ਹੋਇਆ ਕਿ ਗੈਰ ਬਾਕਸ ਦੇ ਨੇੜਿਓ ਧੂੰਆ ਨਿਕਲ ਰਿਹਾ ਹੈ । ਉਸਨੇ ਕਾਰ ਰੋਕ ਲਈ ਅਤੇ ਬੋਨਟ ਖੋਲ੍ਹਿਆ ਹੀ ਸੀ…
Read More
MP ਸੁਖਜਿੰਦਰ ਸਿੰਘ ਰੰਧਾਵਾ ਨੇ MP ਲੈਡ ਫ਼ੰਡ ’ਚੋਂ ਖ਼ਰਚ ਕੀਤੇ ਸਿਰਫ਼ 54.34 ਲੱਖ ਰੁਪਏ

MP ਸੁਖਜਿੰਦਰ ਸਿੰਘ ਰੰਧਾਵਾ ਨੇ MP ਲੈਡ ਫ਼ੰਡ ’ਚੋਂ ਖ਼ਰਚ ਕੀਤੇ ਸਿਰਫ਼ 54.34 ਲੱਖ ਰੁਪਏ

ਨੈਸ਼ਨਲ ਟਾਈਮਜ਼ ਬਿਊਰੋ :- ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜੋ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਹਨ, ਨੇ ਆਪਣੇ ਸੰਸਦੀ ਖੇਤਰ ਵਿੱਚ ਵਿਕਾਸ ਕਾਰਜਾਂ ਲਈ ਮਿਲਦੇ MP ਲੈਡ ਫੰਡ ਵਿੱਚੋਂ ਸਿਰਫ਼ ₹54.34 ਲੱਖ ਰੁਪਏ ਹੀ ਖ਼ਰਚ ਕੀਤੇ ਹਨ। ਉਨ੍ਹਾਂ ਨੂੰ ਕੁੱਲ 9.80 ਕਰੋੜ ਰੁਪਏ ਫੰਡ ਮਿਲੇ ਸਨ, ਪਰ ਇਹਨਾਂ ਵਿੱਚੋਂ ₹9.24 ਕਰੋੜ ਰੁਪਏ ਹੁਣ ਤੱਕ ਅਣਵਰਤੇ ਰਹਿ ਗਏ ਹਨ। ਰੰਧਾਵਾ ਜੀ ਦੀ ਸੰਸਦ ਹਾਜ਼ਰੀ ਦਰ 93% ਰਹੀ, ਪਰ ਉਨ੍ਹਾਂ ਨੇ ਸਿਰਫ਼ 3 ਵਾਰ ਹੀ ਵਿਚਾਰ ਗੋਸ਼ਠੀਆਂ ਵਿੱਚ ਭਾਗ ਲਿਆ ਤੇ ਸਿਰਫ਼ 1 ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦੀ ਗਿਣਤੀ 32 ਰਹੀ। ਉਹ ‘ਹਾਊਸ ਕਮੇਟੀ’, ‘ਪਬਲਿਕ ਅੰਡਰਟੇਕਿੰਗ…
Read More

ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ, ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ

ਗੁਰਦਾਸਪੁਰ- ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਵੀ…
Read More
ਦਿਨ ਦਿਹਾੜੇ ਚੋਰੀ! 15,000 ਦੀ ਨਗਦੀ ਤੇ ਦੋ ਕੀਮਤੀ ਮੋਬਾਇਲ ਲੈ ਕੇ ਚੋਰ ਰਫੂ-ਚੱਕਰ

ਦਿਨ ਦਿਹਾੜੇ ਚੋਰੀ! 15,000 ਦੀ ਨਗਦੀ ਤੇ ਦੋ ਕੀਮਤੀ ਮੋਬਾਇਲ ਲੈ ਕੇ ਚੋਰ ਰਫੂ-ਚੱਕਰ

ਗੁਰਦਾਸਪੁਰ : ਕਾਹਨੂੰਵਾਨ ਦੇ ਪਿੰਡ ਜਾਗੋਵਾਲ ਬਾਂਗਰ ’ਚ ਇਕ ਘਰ ’ਚੋਂ ਚੋਰੀ 15 ਹਜ਼ਾਰ ਰੁਪਏ ਦੀ ਨਗਦੀ ਅਤੇ ਦੋ ਕੀਮਤੀ ਮੋਬਾਇਲ ਫੋਨ ਚੋਰੀ ਕਰਕੇ ਰੂਫਚੱਕਰ ਹੋ ਗਏ। ਇਸ ਸਬੰਧੀ ਪੀੜਿਤ ਜਸਬੀਰ ਸਿੰਘ ਜੱਸਾ ਨੇ ਦੱਸਿਆ ਕਿ ਉਹ ਖੇਤਾਂ 'ਚ ਕੰਮ ਕਰਨ ਗਿਆ ਸੀ ਉਸ ਦੀ ਪਤਨੀ ਆਪਣੇ ਪੇਕੇ ਪਿੰਡ ਗਈ ਹੋਈ ਸੀ। ਜਦੋਂ ਸ਼ਾਮ ਦੇ 4 ਵਜੇ ਦੇ ਕਰੀਬ ਉਸ ਨੇ ਘਰ ਪਰਤ ਕੇ ਦੇਖਿਆ ਤਾਂ ਉਸ ਦਾ ਘਰ ਅੰਦਰ ਦਾਖਲ ਹੋਣ ਵਾਲਾ ਮੇਨ ਦਰਵਾਜ਼ਾ ਖੁੱਲਾ ਪਿਆ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਸ ਦੀ ਪਤਨੀ ਘਰ ਆ ਗਈ ਹੈ ਪਰ ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦਾ…
Read More
ਰੂਪਨਗਰ ਗੁਰਦੁਆਰੇ ‘ਚ AC ਕੰਪ੍ਰੈਸ਼ਰ ਫਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, ਇਕ ਸ਼ਰਧਾਲੂ ਦੀ ਮੌਤ, 10 ਜ਼ਖਮੀ

ਰੂਪਨਗਰ ਗੁਰਦੁਆਰੇ ‘ਚ AC ਕੰਪ੍ਰੈਸ਼ਰ ਫਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, ਇਕ ਸ਼ਰਧਾਲੂ ਦੀ ਮੌਤ, 10 ਜ਼ਖਮੀ

ਰੂਪਨਗਰ : ਅੱਜ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣਾ ਵਿਖੇ ਸ਼ਰਧਾਲੂਆਂ ਲਈ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ। ਸਮਾਗਮ ਦੌਰਾਨ ਏਅਰ ਕੰਡੀਸ਼ਨਰ (ਏਸੀ) ਦਾ ਕੰਪ੍ਰੈਸਰ ਅਚਾਨਕ ਫਟ ਗਿਆ, ਜਿਸ ਨਾਲ ਇੱਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਲਗਭਗ 10 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿੱਚ ਰੂਪਨਗਰ ਦੇ ਹਰਗੋਬਿੰਦ ਨਗਰ ਦੀ ਰਹਿਣ ਵਾਲੀ 62 ਸਾਲਾ ਕਸ਼ਮੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਗੰਭੀਰ ਜ਼ਖਮੀ ਬਲਜੀਤ ਕੌਰ ਵਾਸੀ ਪਿੰਡ ਭਲਿਆਣ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ…
Read More
ਗੁਰਦਾਸਪੁਰ ’ਚ ਵੱਡੀ ਜਾਸੂਸੀ ਸਾਜ਼ਿਸ਼ ਨਾਕਾਮ; ISI ਨੂੰ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ’ਚ ਦੋ ਗ੍ਰਿਫਤਾਰ

ਗੁਰਦਾਸਪੁਰ ’ਚ ਵੱਡੀ ਜਾਸੂਸੀ ਸਾਜ਼ਿਸ਼ ਨਾਕਾਮ; ISI ਨੂੰ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼ ’ਚ ਦੋ ਗ੍ਰਿਫਤਾਰ

ਗੁਰਦਾਸਪੁਰ (ਨੈਸ਼ਨਲ ਟਾਈਮਜ਼): ਗੁਰਦਾਸਪੁਰ ਪੁਲਿਸ ਨੇ 15 ਮਈ ਨੂੰ ਇੱਕ ਵੱਡੀ ਜਾਸੂਸੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੂੰ ਅਤਿ-ਗੁਪਤ ਫੌਜੀ ਜਾਣਕਾਰੀਆਂ ਦੇਣ ਦੇ ਦੋਸ਼ੀ ਪਾਏ ਗਏ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਵਜੋਂ ਹੋਈ ਹੈ। ਖੁਫੀਆ ਜਾਣਕਾਰੀਆਂ ਦੇ ਅਧਾਰ ’ਤੇ ਇਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ, ਜਿਸ ਵਿੱਚ ਪਤਾ ਲੱਗਾ ਕਿ ਇਹ ਆਪਰੇਸ਼ਨ ਸਿੰਦੂਰ, ਜੋ ਇੱਕ ਉੱਚ ਪੱਧਰੀ ਫੌਜੀ ਮੁਹਿੰਮ ਹੈ, ਨਾਲ ਸਬੰਧਤ ਗੁਪਤ ਜਾਣਕਾਰੀਆਂ ISI ਨੂੰ ਭੇਜ ਰਹੇ ਸਨ। ਸੂਤਰਾਂ ਅਨੁਸਾਰ, ਇਨ੍ਹਾਂ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਫੌਜੀ ਟੁਕੜੀਆਂ ਦੀ ਹਿਲਜੁਲ ਅਤੇ…
Read More
ਗੁਰਦਾਸਪੁਰ ‘ਚ ਕੱਲ੍ਹ ਵੀ ਸਕੂਲ ਰਹਿਣਗੇ ਬੰਦ

ਗੁਰਦਾਸਪੁਰ ‘ਚ ਕੱਲ੍ਹ ਵੀ ਸਕੂਲ ਰਹਿਣਗੇ ਬੰਦ

ਗੁਰਦਾਸਪੁਰ -ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਸਬੰਧੀ ਹੋਏ ਐਲਾਨ ਦੇ ਬਾਵਜੂਦ ਅਤਿਆਤ ਵਰਤਣ ਲਈ ਸਰਕਾਰ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਗਏ ਹਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਡਿਪਟੀ ਕਮਿਸ਼ਨਰ ਵੱਲੋਂ ਐਡਵਾਈਜਰੀ ਜਾਰੀ ਕੀਤੀ ਗਈ ਹੈ।  ਇਸ ਤਹਿਤ ਜਿੱਥੇ ਰਾਤ ਸਮੇਂ ਬਲੈਕ ਆਊਟ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ ਉਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਸ਼ਾਮ 5:30 ਵਜੇ ਦੇ ਕਰੀਬ ਜਾਰੀ ਕੀਤੀ ਗਈ ਐਡਵਾਈਜਰੀ ਵਿੱਚ ਕਿਹਾ ਗਿਆ ਹੈ ਗੁਰਦਾਸਪੁਰ ਵਿੱਚ ਕੱਲ 12 ਮਈ ਨੂੰ ਸਾਰੇ ਸਕੂਲ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਸ਼ਾਂਤ ਰਹਿਣ ਅਤੇ 8 ਵਜੇ ਹੀ ਲਾਈਟਾਂ ਬੰਦ ਕਰ ਦੇਣ।  ਇਸ ਐਡਵਾਈਜਰੀ ਵਿੱਚ ਡਿਪਟੀ ਕਮਿਸ਼ਨਰ ਨੇ ਇਹ…
Read More
ਗੁਰਦਾਸਪੁਰ ‘ਚ ਜਾਰੀ ਰਹੇਗਾ ਬਲੈਕਆਉਟ, ਹੈਲਪ ਲਾਈਨ ਨੰਬਰ ਕੀਤਾ ਜਾਰੀ

ਗੁਰਦਾਸਪੁਰ ‘ਚ ਜਾਰੀ ਰਹੇਗਾ ਬਲੈਕਆਉਟ, ਹੈਲਪ ਲਾਈਨ ਨੰਬਰ ਕੀਤਾ ਜਾਰੀ

ਗੁਰਦਾਸਪੁਰ- ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ…
Read More
ਗੁਰਦਾਸਪੁਰ ‘ਚ ਵੱਜੇ ਸਾਇਰਨ, ਸੰਭਾਵੀ ਪਾਕਿ ਹਮਲੇ ਦੇ ਡਰ ਨਾਲ ਬਾਜ਼ਾਰ ਬੰਦ, ਲੋਕ ਘਰਾਂ ‘ਚ ਬੰਦ

ਗੁਰਦਾਸਪੁਰ ‘ਚ ਵੱਜੇ ਸਾਇਰਨ, ਸੰਭਾਵੀ ਪਾਕਿ ਹਮਲੇ ਦੇ ਡਰ ਨਾਲ ਬਾਜ਼ਾਰ ਬੰਦ, ਲੋਕ ਘਰਾਂ ‘ਚ ਬੰਦ

ਨੈਸ਼ਨਲ ਟਾਈਮਜ਼ ਬਿਊਰੋ :-ਪਾਕਿਸਤਾਨ ਦੇ ਸੰਭਾਵੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਸਾਇਰਨ ਵਜਾ ਕੇ ਲੋਕਾਂ ਨੂੰ ਸੁਚੇਤ ਕੀਤਾ, ਜਦੋਂ ਕਿ ਪੁਲਿਸ ਨੇ ਬਾਜ਼ਾਰਾਂ ਵਿੱਚ ਜਾ ਕੇ ਦੁਕਾਨਾਂ ਬੰਦ ਕਰਵਾਈਆਂ। ਪੁਲਿਸ ਨੇ ਲੋਕਾਂ ਨੂੰ ਸਪੱਸ਼ਟ ਕਰ ਦਿੱਤਾ ਕਿ ਜਦੋਂ ਵੀ ਇੱਕ ਲੰਮਾ ਸਾਇਰਨ ਵਜਾਇਆ ਜਾਂਦਾ ਹੈ, ਤਾਂ ਇਸਦਾ ਸਿਰਫ਼ ਇੱਕ ਹੀ ਮਤਲਬ ਹੋਵੇਗਾ: ਦੁਕਾਨਾਂ ਅਤੇ ਕਾਰੋਬਾਰ ਤੁਰੰਤ ਬੰਦ ਕਰ ਦਿੱਤੇ ਜਾਣੇ ਚਾਹੀਦੇ ਹਨ, ਉਨ੍ਹਾਂ ਦੀਆਂ ਗਤੀਵਿਧੀਆਂ ਬੰਦ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ।ਅੱਜ ਵੀ ਸਵੇਰੇ 10-30 ਵਜੇ ਦੇ ਕਰੀਬ, ਗੁਰਦਾਸਪੁਰ ਸ਼ਹਿਰ ਵਿੱਚ ਲਗਾਏ ਗਏ ਸਾਰੇ ਸਾਇਰਨ ਵੱਜਣੇ ਸ਼ੁਰੂ…
Read More
ਗੁਰਦਾਸਪੁਰ ਚ ਧਮਾਕਿਆਂ ਦੀ ਗੂੰਜ, ਖੇਤ ‘ਚ ਬਣਿਆ 15 ਫੁੱਟ ਡੂੰਘਾ ਟੋਆ !

ਗੁਰਦਾਸਪੁਰ ਚ ਧਮਾਕਿਆਂ ਦੀ ਗੂੰਜ, ਖੇਤ ‘ਚ ਬਣਿਆ 15 ਫੁੱਟ ਡੂੰਘਾ ਟੋਆ !

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ ਦੇ ਪਿੰਡ ਚਿਚਰਾ ਵਿੱਚ ਸਵੇਰੇ ਲਗਪਗ 4:45 ਵਜੇ ਇੱਕ ਵੱਡਾ ਧਮਾਕਾ ਹੋਇਆ। ਪਿੰਡ ਦੇ ਇੱਕ ਖਾਲੀ ਖੇਤ ਵਿੱਚ 40 ਫੁੱਟ ਲੰਬਾ ਅਤੇ 15 ਫੁੱਟ ਡੂੰਘਾ ਟੋਆ ਬਣ ਗਿਆ। ਇਸ ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਡਰ ਗਏ ਅਤੇ ਤਿੰਨ ਤੋਂ ਚਾਰ ਕਿਲੋਮੀਟਰ ਦੇ ਖੇਤਰ ਵਿੱਚ ਲੋਕਾਂ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।ਪਿੰਡ ਛਿਛਰਾ ਵਿੱਚ ਰਾਤ ਨੂੰ ਚਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਸਰਪੰਚ ਸੁਖਦੇਵ ਸਿੰਘ ਅਨੁਸਾਰ ਪਿੰਡ ਦੇ ਖੇਤਾਂ ਵਿੱਚ ਵੱਡੇ-ਵੱਡੇ ਟੋਏ ਹਨ। ਟੋਏ ਦੇ ਆਲੇ-ਦੁਆਲੇ ਇੱਕ ਬੰਬ ਵਰਗੀ ਚੀਜ਼ ਖਿੰਡੀ ਹੋਈ ਮਿਲੀ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ…
Read More
ਗੁਰਦਾਸਪੁਰ ‘ਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਪੂਰਾ ਬਲੈਕਆਊਟ, ਵਿਆਹ-ਸ਼ਾਦੀਆਂ ‘ਚ ਆਤਿਸ਼ਬਾਜ਼ੀ ‘ਤੇ ਵੀ ਪਾਬੰਦੀ: DC ਨੇ ਜਾਰੀ ਕੀਤੇ ਸਖ਼ਤ ਹੁਕਮ

ਗੁਰਦਾਸਪੁਰ ‘ਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਪੂਰਾ ਬਲੈਕਆਊਟ, ਵਿਆਹ-ਸ਼ਾਦੀਆਂ ‘ਚ ਆਤਿਸ਼ਬਾਜ਼ੀ ‘ਤੇ ਵੀ ਪਾਬੰਦੀ: DC ਨੇ ਜਾਰੀ ਕੀਤੇ ਸਖ਼ਤ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :-ਭਾਰਤ-ਪਾਕਿ ਸਰਹੱਦੀ ਇਲਾਕਿਆਂ ਵਿੱਚ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਸੁਰੱਖਿਆ ਹਦਾਇਤਾਂ ਅਨੁਸਾਰ, ਗੁਰਦਾਸਪੁਰ ਜ਼ਿਲ੍ਹੇ ਵਿੱਚ ਅਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਕਈ ਸਖ਼ਤ ਕਦਮ ਚੁੱਕੇ ਗਏ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 8 ਮਈ 2025 ਤੋਂ ਅਗਲੇ ਹੁਕਮਾਂ ਤੱਕ ਹਰ ਰੋਜ਼ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ 'ਚ ਪੂਰਾ ਬਲੈਕਆਊਟ ਲਾਗੂ ਰਹੇਗਾ। ਇਹ ਬਲੈਕਆਊਟ ਸਿਵਲ ਡਿਫੈਂਸ ਐਕਟ, 1968 ਦੇ ਅਧੀਨ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਕੇਵਲ ਕੇਂਦਰੀ ਜੇਲ੍ਹ ਅਤੇ ਹਸਪਤਾਲਾਂ ਨੂੰ ਛੂਟ ਦਿੱਤੀ ਗਈ ਹੈ, ਪਰ ਇਨ੍ਹਾਂ ਨੂੰ ਵੀ ਆਪਣੀਆਂ ਖਿੜਕੀਆਂ ਢੱਕਣੀਆਂ ਪੈਣਗੀਆਂ ਤਾਂ ਜੋ…
Read More
ਗੁਰਦਾਸਪੁਰ ਨੇੜੇ ਪਿੰਡ ਪੰਥੇੜ ਵਿਖੇ ਰਾਤ ਨੂੰ ਜ਼ੋਰਦਾਰ ਧਮਾਕਾ, ਪੁਲਿਸ ਜਾਂਚ ’ਚ ਜੁਟੀ

ਗੁਰਦਾਸਪੁਰ ਨੇੜੇ ਪਿੰਡ ਪੰਥੇੜ ਵਿਖੇ ਰਾਤ ਨੂੰ ਜ਼ੋਰਦਾਰ ਧਮਾਕਾ, ਪੁਲਿਸ ਜਾਂਚ ’ਚ ਜੁਟੀ

ਗੁਰਦਾਸਪੁਰ (ਨੈਸ਼ਨਲ ਟਾਈਮਜ਼): ਬੀਤੀ ਰਾਤ ਕਰੀਬ 1:30 ਵਜੇ ਗੁਰਦਾਸਪੁਰ-ਤਿੱਬੜੀ ਰੋਡ ’ਤੇ ਪਿੰਡ ਪੰਥੇੜ ਨੇੜੇ ਅਸਮਾਨ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਪੂਰਾ ਇਲਾਕਾ ਦਹਿਲ ਗਿਆ। ਇਸ ਘਟਨਾ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ, ਹਾਲਾਂਕਿ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਆਦਿਤਿਆ, ਪੁਲਿਸ ਅਧਿਕਾਰੀਆਂ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਸਮੇਤ ਮੌਕੇ ’ਤੇ ਪਹੁੰਚੇ ਅਤੇ ਬੰਬ ਦੇ ਅਵਸ਼ੇਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਅਸਮਾਨ ’ਚ ਫਟੇ ਬੰਬ ਦੇ ਅਵਸ਼ੇਸ਼ ਕਰੀਬ ਦੋ ਏਕੜ ਖੇਤਰ ਵਿੱਚ ਖਿਲਰੇ ਹੋਏ ਮਿਲੇ, ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰੇ ਵਿੱਚ ਲੈ ਲਿਆ ਹੈ। ਹੁਣ ਤੱਕ ਕੋਈ ਵੀ…
Read More
ਗੁਰਦਾਸਪੁਰ ‘ਚ ਪਾਕਿਸਤਾਨੀ ਵਿਆਹੁਤਾ ਔਰਤ ਨੂੰ ਭਾਰਤ ਛੱਡਣ ਦਾ ਹੁਕਮ, ਪਰਿਵਾਰ ਡੂੰਘੇ ਮਾਨਸਿਕ ਸੰਕਟ ‘ਚ

ਗੁਰਦਾਸਪੁਰ ‘ਚ ਪਾਕਿਸਤਾਨੀ ਵਿਆਹੁਤਾ ਔਰਤ ਨੂੰ ਭਾਰਤ ਛੱਡਣ ਦਾ ਹੁਕਮ, ਪਰਿਵਾਰ ਡੂੰਘੇ ਮਾਨਸਿਕ ਸੰਕਟ ‘ਚ

ਗੁਰਦਾਸਪੁਰ, 27 ਅਪ੍ਰੈਲ (ਗੁਰਪ੍ਰੀਤ ਸਿੰਘ): ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਵਿੱਚ ਵਿਆਹ ਕਰਵਾਉਣ ਵਾਲੀਆਂ ਪਾਕਿਸਤਾਨੀ ਕੁੜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਸਠਿਆਲੀ ਪਿੰਡ ਤੋਂ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੂੰ ਭਾਰਤ ਵਿੱਚ ਆਪਣੀ ਪਤਨੀ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਜੋ ਪਾਕਿਸਤਾਨ ਦੇ ਗੁਜਰਾਂਵਾਲਾ ਜ਼ਿਲ੍ਹੇ ਵਿੱਚ ਰਹਿੰਦੀ ਹੈ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਸਠਿਆਲੀ ਪਿੰਡ ਵਿੱਚ ਸਾਹਮਣੇ ਆਇਆ, ਜਿੱਥੇ ਇੱਕ ਨੌਜਵਾਨ ਸੋਨੂੰ ਮਸੀਹ, ਜੋ ਕਿ ਬਲਦੇਵ ਮਸੀਹ ਦਾ ਪੁੱਤਰ ਹੈ, ਨੇ ਲਗਭਗ…
Read More
ਗੁਰਦਾਸਪੁਰ ‘ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਤੇ ਅੱਤਵਾਦ ਵਿਰੁੱਧ ਪ੍ਰਦਰਸ਼ਨ, ਪਹਿਲਗਾਮ ਹਮਲੇ ਦੀ ਕੀਤੀ ਸਖ਼ਤ ਨਿੰਦਾ

ਗੁਰਦਾਸਪੁਰ ‘ਚ ਮੁਸਲਿਮ ਭਾਈਚਾਰੇ ਨੇ ਪਾਕਿਸਤਾਨ ਤੇ ਅੱਤਵਾਦ ਵਿਰੁੱਧ ਪ੍ਰਦਰਸ਼ਨ, ਪਹਿਲਗਾਮ ਹਮਲੇ ਦੀ ਕੀਤੀ ਸਖ਼ਤ ਨਿੰਦਾ

ਗੁਰਦਾਸਪੁਰ, 25 ਅਪ੍ਰੈਲ (ਗੁਰਪ੍ਰੀਤ ਸਿੰਘ): ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਗੁਰਦਾਸਪੁਰ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ "ਪਾਕਿਸਤਾਨ ਮੁਰਦਾਬਾਦ" ਅਤੇ "ਅੱਤਵਾਦ ਮੁਰਦਾਬਾਦ" ਦੇ ਨਾਅਰੇ ਲਗਾਏ। ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਕਿਹਾ ਕਿ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਇਹ ਕਾਇਰਤਾਪੂਰਨ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਇਹ ਹਮਲਾ ਸਿਰਫ਼ ਮਾਸੂਮ ਲੋਕਾਂ ਦੀ ਹੱਤਿਆ ਨਹੀਂ ਸੀ, ਸਗੋਂ ਪਾਕਿਸਤਾਨ ਸਪਾਂਸਰਡ…
Read More

ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ, ਪ੍ਰੇਮਿਕਾ ਉਸ ਦੀ ਭੈਣ ਤੇ ਜੀਜੇ ਖਿਲਾਫ ਕੇਸ ਦਰਜ

ਗੁਰਦਾਸਪੁਰ: ਤਿੱਬੜ ਪੁਲਸ ਸਟੇਸ਼ਨ ਅਧੀਨ ਆਉਂਦੇ ਪਿੰਡ ਪਾਹੜਾ ਵਿੱਚ ਮਾਰਕੁੱਟ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ  ਤਿੱਬੜ ਪੁਲਸ ਨੇ ਮ੍ਰਿਤਕ ਦੀ ਪ੍ਰੇਮਿਕਾ ਸਮੇਤ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਫਿਲਹਾਲ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਪੁਲਸ ਸੂਤਰਾਂ ਅਨੁਸਾਰ ਪਿੰਡ ਪਾਹੜਾ ਦੇ ਵਸਨੀਕ ਸੁਰਜੀਤ ਰਾਜ ਦੀ ਧੀ ਸੁਨੀਤਾ ਦੇਵੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ ਲਗਭਗ 13 ਸਾਲ ਪਹਿਲਾਂ ਪਿੰਡ ਬਿਆਨਪੁਰ ਵਿੱਚ ਹੋਇਆ ਸੀ। ਉਸ ਦਾ ਆਪਣੇ ਪਤੀ ਤੋਂ ਛੇ ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਹ ਆਪਣੇ ਮਾਪਿਆਂ ਦੇ ਘਰ ਰਹਿ ਰਹੀ ਹੈ ਅਤੇ ਉਸ ਦਾ…
Read More
7000 ਰੁਪਏ ਦੀ ਰਿਸ਼ਵਤ ਲੈਂਦਾ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਗ੍ਰਿਫ਼ਤਾਰ

7000 ਰੁਪਏ ਦੀ ਰਿਸ਼ਵਤ ਲੈਂਦਾ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਗ੍ਰਿਫ਼ਤਾਰ

ਗੁਰਦਾਸਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ ਇੱਕ ਆੜਤੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸ ਦੀ ਫਰਮ ’ਤੇ ਗਲਤ ਤਰੀਕੇ ਨਾਲ 18,610 ਰੁਪਏ…
Read More
ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ, ਡਾਕਟਰਾਂ ‘ਤੇ ਹਮਲਾ ਅਤੇ ਭੰਨਤੋੜ

ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ, ਡਾਕਟਰਾਂ ‘ਤੇ ਹਮਲਾ ਅਤੇ ਭੰਨਤੋੜ

ਗੁਰਦਾਸਪੁਰ, 13 ਅਪ੍ਰੈਲ (ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਸ਼ਨੀਵਾਰ ਦੇਰ ਰਾਤ ਗੁੰਡਾਗਰਦੀ ਦਾ ਸ਼ਰਮਨਾਕ ਦ੍ਰਿਸ਼ ਦੇਖਣ ਨੂੰ ਮਿਲਿਆ। ਲੜਾਈ ਤੋਂ ਬਾਅਦ ਜਦੋਂ ਇੱਕ ਪਾਸੇ ਦੇ ਲੋਕ ਡਾਕਟਰ ਤੋਂ ਆਪਣਾ ਐਮਐਲਸੀ ਕਰਵਾ ਰਹੇ ਸਨ ਤਾਂ ਦੂਜੇ ਪਾਸੇ ਦੇ ਨੌਜਵਾਨ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਹੋ ਗਏ ਅਤੇ ਜ਼ਖਮੀ ਲੋਕਾਂ 'ਤੇ ਹਮਲਾ ਕਰ ਦਿੱਤਾ। ਹਮਲਾਵਰ ਡਾਕਟਰ ਦੇ ਕਮਰੇ ਵਿੱਚ ਦਾਖਲ ਹੋਏ ਅਤੇ ਨਾ ਸਿਰਫ਼ ਮਰੀਜ਼ਾਂ 'ਤੇ ਹਮਲਾ ਕੀਤਾ ਸਗੋਂ ਹਸਪਤਾਲ ਵਿੱਚ ਭੰਨਤੋੜ ਵੀ ਕੀਤੀ। ਡਾਕਟਰ ਨੇ ਕਿਸੇ ਤਰ੍ਹਾਂ ਉਸਦੀ ਜਾਨ ਬਚਾਈ ਅਤੇ ਆਪਣੇ ਆਪ ਨੂੰ ਸੁਰੱਖਿਅਤ ਰੱਖਿਆ। ਇਹ ਸਾਰੀ ਘਟਨਾ ਹਸਪਤਾਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।…
Read More
ਬਲਾਤਕਾਰ ਮਾਮਲੇ ‘ਚ ਦੋਸ਼ੀ ਪਾਦਰੀ ਜਸ਼ਨ ਗਿੱਲ ਨੇ ਕੀਤਾ ਆਤਮ ਸਮਰਪਣ

ਬਲਾਤਕਾਰ ਮਾਮਲੇ ‘ਚ ਦੋਸ਼ੀ ਪਾਦਰੀ ਜਸ਼ਨ ਗਿੱਲ ਨੇ ਕੀਤਾ ਆਤਮ ਸਮਰਪਣ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਵਿੱਚ ਇੱਕ BCA ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ੀ ਪਾਦਰੀ ਜਸ਼ਨ ਗਿੱਲ ਨੇ ਬੁੱਧਵਾਰ ਨੂੰ ਇੱਕ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।ਪਿਛਲੇ ਦੋ ਸਾਲਾਂ ਤੋਂ ਫਰਾਰ ਚੱਲ ਰਹੇ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ SSP ਆਦਿੱਤਿਆ ਨੇ DSP ਅਮੋਲਕ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਛੇ ਮੈਂਬਰੀ ਟੀਮ ਬਣਾਈ ਸੀ।ਪੁਲਿਸ ਨੇ ਮੁਲਜ਼ਮਾਂ ਨੂੰ ਫੜਨ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ, ਪੁਲਿਸ ਨੇ ਪਾਦਰੀ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਜੰਮੂ ਤੋਂ ਉਸਦੇ ਭਰਾ ਪ੍ਰੇਮ ਮਸੀਹ ਅਤੇ ਮੋਹਾਲੀ ਤੋਂ ਭੈਣ ਮਾਰਥਾ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ,…
Read More
ਗੁਰਦਾਸਪੁਰ ਸਰਹੱਦ ਤੇ ਧਮਾਕਾ, ਬੀਐਸਐਫ ਜਵਾਨ ਜ਼ਖਮੀ – ਮਨਸੂਬਿਆਂ ਦੀ ਜਾਂਚ ਜਾਰੀ

ਗੁਰਦਾਸਪੁਰ ਸਰਹੱਦ ਤੇ ਧਮਾਕਾ, ਬੀਐਸਐਫ ਜਵਾਨ ਜ਼ਖਮੀ – ਮਨਸੂਬਿਆਂ ਦੀ ਜਾਂਚ ਜਾਰੀ

ਗੁਰਦਾਸਪੁਰ, ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਸਰਹੱਦੀ ਲਾਈਨ ’ਤੇ ਪਾਕਿਸਤਾਨ ਵੱਲੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ।ਬੀਐਸਐਫ ਦੀ ਸਤਰਕਤਾ ਦੇ ਕਾਰਨ ਅਕਸਰ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਹੈ, ਪਰ ਕਈ ਵਾਰ ਵਿਰੋਧੀ ਤੱਤ ਧਮਾਕਿਆਂ ਜਿਹੀਆਂ ਘਟਨਾਵਾਂ ਰਾਹੀਂ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ। ਅਜਿਹੀ ਹੀ ਇੱਕ ਘਟਨਾ ਗੁਰਦਾਸਪੁਰ ਦੇ ਚੌਤਰਾ ਬੀਓਪੀ ਨੇੜੇ ਵਾਪਰੀ, ਜਿੱਥੇ ਕੰਡਿਆਲੀ ਤਾਰ ਦੇ ਪਾਰ ਹੋਏ ਧਮਾਕੇ ਵਿੱਚ ਇੱਕ ਬੀਐਸਐਫ ਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਮੰਗਲਵਾਰ ਰਾਤ ਨੂੰ ਜਦੋਂ ਜਵਾਨ ਆਪਣੀ ਡਿਊਟੀ 'ਤੇ ਸੀ, ਤਦ ਅਚਾਨਕ ਧਮਾਕਾ ਹੋਇਆ ਅਤੇ ਉਸ ਦਾ ਪੈਰ ਜ਼ਖਮੀ ਹੋ ਗਿਆ। ਜ਼ਖਮੀ ਸਿਪਾਹੀ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ…
Read More
ਪਾਵਨ ਸਰੂਪ ਅਗਨ ਭੇਟ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਇਜ਼ਾ

ਪਾਵਨ ਸਰੂਪ ਅਗਨ ਭੇਟ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ਦੀ ਘਟਨਾ ਸਬੰਧੀ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਇਸ ਘਟਨਾ ਨੂੰ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਰਾਰ ਦਿੱਤਾ। ਇਸ ਦੌਰਾਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਾਪਰੀ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਜਥੇਦਾਰ ਨੇ ਆਖਿਆ ਕਿ ਪਿੰਡ ਦੇ ਇਸ ਗੁਰਦੁਆਰੇ ਅਤੇ ਹੋਰ ਵੀ ਕਈ ਗੁਰਦੁਆਰਿਆਂ ਵਿੱਚ ਪਹਿਰੇਦਾਰ ਨਹੀਂ ਹਨ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ…
Read More

ਪੰਜਾਬ ਪੁਲਸ ਨੇ ਘੇਰ ਲਿਆ ਸੂਬੇ ਦਾ ਇਹ ਇਲਾਕਾ, ਵੱਡੀ ਗਿਣਤੀ ‘ਚ ਜਵਾਨਾਂ ਨੇ ਸਾਂਭਿਆ ਮੋਰਚਾ

ਗੁਰਦਾਸਪੁਰ : ਪੁਲਸ ਵੱਲੋਂ ਪੰਜਾਬ ਭਰ ਵਿਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨੇ ਨਸ਼ਿਆਂ ਲਈ ਬਦਨਾਮ ਇਲਾਕਿਆਂ ਵਿਚ ਵੱਡਾ ਐਕਸ਼ਨ ਕੀਤਾ ਹੈ। ਇਸ ਸਬੰਧ ਵਿਚ ਆਈਜੀ ਪਰਮਪਾਲ ਸਿੰਘ ਉਮਰਾਨੰਗਲ ਨੇ ਵਿਸ਼ੇਸ਼ ਤੌਰ 'ਤੇ ਗੁਰਦਾਸਪੁਰ ਪਹੁੰਚ ਕੇ ਐੱਸ. ਐੱਸ. ਪੀ ਅਦਿਦਆ ਨਾਲ ਮੁਹੱਲਾ ਇਸਲਾਮਾਬਾਦ ਵਿਚ ਨਸ਼ਿਆਂ ਵਿਰੁੱਧ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ। ਇਸ ਤੋਂ ਪਹਿਲਾਂ ਸਥਾਨਕ ਹਨੂੰਮਾਨ ਚੌਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਪਰਮਪਾਲ ਸਿੰਘ ਉਮਰਾਨੰਗਲ ਨੇ ਕਿਹਾ ਕਿ ਪੰਜਾਬ ਪੁਲਸ ਨੇ 1 ਮਾਰਚ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਏ ਹਨ। ਵੱਡੀ ਗਿਣਤੀ ਵਿਚ ਨਸ਼ਾ…
Read More

ਪੰਜਾਬ ਦੇ ਇਹ ਜ਼ਿਲ੍ਹਾ ਵਾਸੀ ਦੇਣ ਧਿਆਨ, ਵੱਖ-ਵੱਖ ਪਾਬੰਦੀਆਂ ਦੇ ਹੁਕਮ ਹੋ ਗਏ ਜਾਰੀ

ਗੁਰਦਾਸਪੁਰ - ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਹਰਜਿੰਦਰ ਸਿੰਘ ਬੇਦੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਤਹਿਤ ਗੁਰਦਾਸਪੁਰ ਦੀ ਹਦੂਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਾਈਬਰ ਕੈਫ਼ੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਹਿਚਾਣ ਬਾਰੇ ਸਾਈਬਰ ਕੈਫ਼ੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫ਼ੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਇਸ ਦੇ ਨਾਲ ਹੀ…
Read More

ਸ਼ੱਕੀ ਦੇਖੇ ਜਾਣ ਮਗਰੋਂ ਸਰਹੱਦੀ ਖੇਤਰ ਅੰਦਰ ਪੁਲਸ ਵੱਲੋ ਚਲਾਈ ਗਈ ਸਰਚ ਮੁਹਿੰਮ

ਬਮਿਆਲ: ਸਰਹੱਦੀ ਖੇਤਰ ਬਮਿਆਲ ਤੋਂ ਕਰੀਬ 25 ਕਿਲੋਮੀਟਰ ਦੀ ਦੂਰੀ ਤੇ ਸਥਿਤ ਜੰਮੂ ਕਸ਼ਮੀਰ ਦੇ ਹੀਰਾਨਗਰ ਵਿੱਚ ਪਿਛਲੇ 2-3 ਦਿਨ ਤੋਂ ਲਗਾਤਾਰ ਪਾਕਿਸਤਾਨ ਵੱਲੋਂ ਆਏ ਚਾਰ ਤੋਂ ਪੰਜ ਅੱਤਵਾਦੀਆਂ ਦੇ ਨਾਲ ਪੁਲਸ ਵੱਲੋਂ ਐਨਕਾਊਂਟਰ ਚੱਲ ਰਿਹਾ। ਪਰ ਹਾਲੇ ਤੱਕ ਅੱਤਵਾਦੀਆਂ ਨੂੰ ਮਾਰੇ ਜਾਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਕਿ ਤਿੰਨ ਦਿਨ ਤੋਂ ਚੱਲ ਰਹੇ ਐਨਕਾਊਂਟਰ ਦੌਰਾਨ ਪੁਲਸ ਵੱਲੋਂ ਲਗਾਤਾਰ ਉਸ ਖੇਤਰ ਦੇ ਵਿੱਚ ਵੱਡਾ ਤਲਾਸ਼ੀ ਅਭਿਆਨ ਚਲਾਈਆ ਜਾ ਰਿਹਾ ਹੈ ਅਤੇ ਭਾਰਤੀ ਸੈਨਾ ਦੇ ਰਾਹੀਂ ਡਰੋਨ ਦਾ ਉਪਯੋਗ ਕਰ ਕੇ ਲਗਾਤਾਰ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ।  ਅੱਜ ਮੰਗਲਵਾਰ ਸਵੇਰੇ ਤੜਕੇ ਹੀ ਪੰਜਾਬ ਦੇ ਨਜ਼ਦੀਕੀ ਲੱਗਦੇ…
Read More
ਗੁਰਦਾਸਪੁਰ ‘ਚ ਇੰਜੀਨੀਅਰਿੰਗ ਵਿਦਿਆਰਥੀ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ, ਨਾਜਾਇਜ਼ ਹਥਿਆਰ ਬਰਾਮਦ

ਗੁਰਦਾਸਪੁਰ ‘ਚ ਇੰਜੀਨੀਅਰਿੰਗ ਵਿਦਿਆਰਥੀ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ, ਨਾਜਾਇਜ਼ ਹਥਿਆਰ ਬਰਾਮਦ

ਗੁਰਦਾਸਪੁਰ, 19 ਮਾਰਚ (ਗੁਰਪ੍ਰੀਤ ਸਿੰਘ): ਸਿਟੀ ਪੁਲਿਸ ਅਤੇ ਸਪੈਸ਼ਲ ਵਿੰਗ ਪੁਲਿਸ ਨੇ ਇੱਕ ਇੰਜੀਨੀਅਰਿੰਗ ਵਿਦਿਆਰਥੀ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਸਪੈਸ਼ਲ ਟੀਮ ਅਤੇ ਸਿਟੀ ਪੁਲਿਸ ਦੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਜੇਲ੍ਹ ਰੋਡ 'ਤੇ ਤ੍ਰੇਹਨ ਪੈਟਰੋਲ ਪੰਪ ਨੇੜੇ ਨਾਕਾਬੰਦੀ ਕੀਤੀ ਸੀ ਅਤੇ ਸ਼ੱਕ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਮੁਲਜ਼ਮਾਂ ਨੇ ਆਪਣੀ ਪਛਾਣ ਹਰਕੀਰਤ ਸਿੰਘ ਪੁੱਤਰ ਪ੍ਰਗਟ ਸਿੰਘ, ਵਾਸੀ ਫਿਸ਼ ਪਾਰਕ, ​​ਗੁਰਦਾਸਪੁਰ ਦੇ ਨੇੜੇ ਅਤੇ ਨਿਤੀਸ਼ ਗੰਵਰੀਆ…
Read More
ਕੇਂਦਰੀ ਜੇਲ੍ਹ ਗੁਰਦਾਸਪੁਰ ‘ਚ ਵਿਸ਼ੇਸ਼ ਸਰਚ ਓਪਰੇਸ਼ਨ, ਨੌਕੀਲੇ ਹਥਿਆਰ ਬਰਾਮਦ

ਕੇਂਦਰੀ ਜੇਲ੍ਹ ਗੁਰਦਾਸਪੁਰ ‘ਚ ਵਿਸ਼ੇਸ਼ ਸਰਚ ਓਪਰੇਸ਼ਨ, ਨੌਕੀਲੇ ਹਥਿਆਰ ਬਰਾਮਦ

ਗੁਰਦਾਸਪੁਰ, 16 ਮਾਰਚ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਯੁੱਧ ਤਹਿਤ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ 'ਤੇ ਗੁਰਦਾਸਪੁਰ ਪੁਲਿਸ ਨੇ ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ। ਇਹ ਸਰਚ ਓਪਰੇਸ਼ਨ ਆਈ.ਜੀ. ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਆਈ.ਪੀ.ਐੱਸ. ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਦੀ ਦੇਖ-ਰੇਖ ਹੇਠ ਹੋਇਆ। ਇਸ ਸਰਚ ਓਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਰਚ ਓਪਰੇਸ਼ਨ ਦੌਰਾਨ ਜੇਲ੍ਹ ਵਿੱਚ ਕੁੱਲ 15 ਬੈਰਕਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚ 14 ਬੈਰਕਾਂ ਮਰਦਾਂ ਦੀਆਂ ਅਤੇ…
Read More
ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅਚਾਨਕ ਨਿਰੀਖਣ

ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅਚਾਨਕ ਨਿਰੀਖਣ

ਗੁਰਦਾਸਪੁਰ, 24 ਫਰਵਰੀ (ਗੁਰਪ੍ਰੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਦੁਪਹਿਰ ਤਹਿਸੀਲ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੱਲੋਂ ਕੀਤੀਆਂ ਗਈਆਂ ਰਜਿਸਟ੍ਰੀਆਂ ਦੇ ਰਿਕਾਰਡ ਦੀ ਜਾਂਚ ਕੀਤੀ ਅਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਲੋਕਾਂ ਨੂੰ ਤਹਿਸੀਲ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦਾ ਕੰਮ ਨਿਯਮਾਂ ਅਨੁਸਾਰ ਅਤੇ ਭ੍ਰਿਸ਼ਟਾਚਾਰ ਮੁਕਤ ਤਰਜੀਹੀ…
Read More
ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਚਲਾਇਆ ਜਾਵੇਗਾ ਮਿਸ਼ਨ “ਹਰ ਘਰ ਰੇਸ਼ਮ”

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਚਲਾਇਆ ਜਾਵੇਗਾ ਮਿਸ਼ਨ “ਹਰ ਘਰ ਰੇਸ਼ਮ”

ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਉਤਪਾਦਨ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ, ਰਾਜ ਵਿੱਚ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਸਥਾਪਤ ਕੀਤੇ ਜਾਣਗੇ। ਰੇਸ਼ਮ ਉਤਪਾਦਨ ਵਧਾਉਣ ਅਤੇ ਰੇਸ਼ਮ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਮਿਸ਼ਨ "ਹਰ ਘਰ ਰੇਸ਼ਮ" ਖਾਸ ਤੌਰ 'ਤੇ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਹ ਐਲਾਨ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਬਾਗਬਾਨੀ) ਅਨੁਰਾਗ ਵਰਮਾ ਅਤੇ ਬਾਗਬਾਨੀ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਮੌਜੂਦ…
Read More