07
May
ਨੈਸ਼ਨਲ ਟਾਈਮਜ਼ ਬਿਊਰੋ :- ਭਾਜਪਾ ਦੇ ਕੌਮੀ ਸਕੱਤਰ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨੀ ਫੌਜ ਵੱਲੋਂ ਪੁਣਛ ਵਿਚ ਗੁਰਦੁਆਰਾ ਸਿੰਘ ਸਭਾ ਸਿੰਡੀਕੇਟ ਮੁਹੱਲਾ ’ਤੇ ਹਮਲਾ ਕਰਨ ਦੀ ਜ਼ੋਦਾਰ ਨਿਖੇਧੀ ਕੀਤੀ ਹੈ ਜਿਸ ਵਿਚ ਇਸਦੇ ਰਾਗੀ ਸਿੰਘ ਭਾਈ ਅਮਰੀਕ ਸਿੰਘ ਤੇ ਭਾਈ ਅਮਰਜੀਤ ਸਿੰਘ ਤੇ ਭਾਈ ਰਣਜੀਤ ਸਿੰਘ ਸਮੇਤ ਸਿੱਖ ਕੌਮ ਦੇ ਹੋਰ ਮੈਂਬਰ ਸ਼ਹੀਦ ਹੋਏ ਹਨ ਅਤੇ ਉਹਨਾਂ ਕਿਹਾ ਹੈ ਕਿ ਇਸ ਹਮਲੇ ਤੋਂ ਪਾਕਿਸਤਾਨੀ ਫੌਜ ਦੀ ਕਾਇਰਾਨਾ ਹਰਕਤ ਸਪਸ਼ਟ ਹੋ ਗਈ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਹਨਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ…