15
Jun
ਕੋਟਕਪੂਰਾ -ਇਤਿਹਾਸਕ ਗੁਰਦੁਆਰਾ ਗੋਦਾਵਰੀਸਰ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਦੇ ਸਮੇਂ ਗ੍ਰੰਥੀ ਅਮਨਪਾਲ ਸਿੰਘ (23) ਪੁੱਤਰ ਬੇਅੰਤ ਸਿੰਘ ਵਾਸੀ ਬਾਘਾਪੁਰਾਣਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰੰਥੀ ਅਮਨਪਾਲ ਸਿੰਘ ਦਾ ਇਸ਼ਨਾਨ ਕਰਦੇ ਸਮੇਂ ਪੈਰ ਅਚਾਨਕ ਡੂੰਘੇ ਪਾਸੇ ਚਲਾ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧ ’ਚ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਵਲੋਂ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।