15
Dec
ਲੁਧਿਆਣਾ : 34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਆਖਰੀ ਦਿਨ ਗੁਰਮਤਿ ਸੰਗੀਤ ਦੇ ਖੇਤਰ ਵਿੱਚ ਵੱਡੀਆਂ ਸੇਵਾਵਾਂ ਨਿਭਾਉਣ ਵਾਲੇ ਭਾਈ ਕੰਵਰਪਾਲ ਸਿੰਘ ਦੇਹਰਾਦੂਨ ਵਾਲਿਆਂ ਨੂੰ "ਗੁਰਮਤਿ ਸੰਗੀਤ ਐਵਾਰਡ 2025" ਨਾਲ ਸਨਮਾਨਿਤ ਕੀਤਾ ਗਿਆ, ਜਦਕਿ ਸਿੱਖ ਇਤਿਹਾਸਕਾਰ, ਵਿਦਵਾਨ ਅਤੇ ਸਿੱਖ ਚਿੰਤਕਾਂ ਡਾ. ਕਰਮਜੀਤ ਸਿੰਘ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਸੁਖਦਿਆਲ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਹਰਜੋਧ ਸਿੰਘ, ਡਾ. ਸਰਬਜਿੰਦਰ ਸਿੰਘ, ਕੇ. ਸੀ. ਸਿੰਘ ਸਾਬਕਾ ਰਾਜਦੂਤ ਨੂੰ ਵੀ ਉਨ੍ਹਾਂ ਦੀਆਂ ਸੇਵਾਵਾਂ ਸਦਕਾ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਦਿੱਤਾ ਗਿਆ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਗੁਰਮਤਿ ਸੰਗੀਤ ਰੂਪੀ ਵਿਰਾਸਤ ਨੂੰ ਸੁਰੱਖਿਅਤ…
