08
Mar
ਅੰਮ੍ਰਿਤਸਰ (ਸਰਬਜੀਤ) : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦ ਛਤਰਪਤੀ ਦੇ ਕਤਲ ਕੇਸ ਵਿੱਚੋਂ ਬਰੀ ਕਰ ਦੇਣ ਨਾਲ ਜਿੱਥੇ ਸਿੱਖ ਪੰਥ ਨਾਲ ਇੱਕ ਵਾਰ ਫਿਰ ਤੋਂ ਬਹੁਤ ਵੱਡਾ ਧੋਖਾ ਹੋਇਆ ਹੈ, ਉੱਥੇ ਹੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਰਿਹਾਈ ਨਾ ਦੇਣਾ ਕੇਂਦਰ ਦਾ ਦੋ ਮੁਖੀ ਚਿਹਰਾ ਸਾਫ ਨਜ਼ਰ ਆ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਤਰਿੰਗ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਗੁਰਪ੍ਰੀਤ ਸਿੰਘ ਝੱਬਰ ਨੇ ਇੱਕ ਵੀਡੀਓ ਰਾਹੀਂ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਇੱਕ ਪਾਸੇ ਬੰਦੀ ਸਿੱਖ ਜਿਹੜੇ ਲਗਭਗ 32 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ…
