06
Sep
ਜ਼ੀਰਾ (ਫਿਰੋਜ਼ਪੁਰ) 6 ਸਤੰਬਰ (ਗੁਰਪ੍ਰੀਤ ਸਿੰਘ) : ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ 1,100 ਮੋਹੱਲਾ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ 90% ਘਰਾਂ ਦੇ ਬਿਜਲੀ ਬਿੱਲ…
