27
Jul
ਅੰਮ੍ਰਿਤਸਰ- ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ…
