06
Mar
ਚੰਡੀਗੜ, 6 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਰਾਜ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਦੇ ਲਾਗੂਕਰਨ ਵਿੱਚ ਤੇਜ਼ੀ ਲਿਆਉਣ ਅਤੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਗੁਣਵੱਤਾ ਵਾਲਾ ਕੰਮ ਤੇਜ਼ ਰਫ਼ਤਾਰ ਨਾਲ ਹੋਵੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ (ਵੀਡੀਓ ਕਾਨਫਰੰਸ ਰਾਹੀਂ) ਅਤੇ ਪ੍ਰਮੁੱਖ…
