29
Aug
ਨੈਸ਼ਨਲ ਟਾਈਮਜ਼ ਬਿਊਰੋ :- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਦੀ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਕਾਰਵਾਈ ਨੂੰ ਅਤਿ ਨਿੰਦਣਯੋਗ ਅਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਸਿੱਖਾਂ ਦੀ ਅਤਿ ਅਹਿਮ ਵਿਰਾਸਤ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਹਵਾਲੇ ਵੀ ਦਿੱਤੇ ਗਏ ਹਨ ਅਤੇ ਇਸ ਤੋਂ ਪੁਰਾਤਨ ਇਤਿਹਾਸ ਤੇ ਸਰੋਤਾਂ ਬਾਰੇ ਅਹਿਮ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ…
