08
Sep
ਗੁਰਪ੍ਰੀਤ ਸਿੰਘ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਵਿਦਿਆਰਥੀ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਕੂਲ ਦੇ ਸਾਥੀ ਵਿਦਿਆਰਥੀਆਂ ਨੇ ਇੱਕ ਸਿੱਖ ਬੱਚੇ ਨਾਲ ਅਜਿਹਾ ਵਿਵਹਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਪੂਰੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬੱਚੇ ਨਾਲ ਕਦੇ ਵੀ ਅਜਿਹਾ ਵਿਵਹਾਰ ਨਹੀਂ ਹੋਣਾ ਚਾਹੀਦਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਪੀੜਤ ਸਿੱਖ ਵਿਦਿਆਰਥੀ…
