28
Jan
ਸ਼੍ਰੀਨਗਰ, ਜਲੰਧਰ- ਕਸ਼ਮੀਰ ’ਚ ਮੰਗਲਵਾਰ ਨੂੰ ਹੋਈ ਤਾਜ਼ਾ ਬਰਫਬਾਰੀ ਦੇ ਕਾਰਨ ਪਿਛਲੇ ਕੁਝ ਦਿਨਾਂ ’ਚ ਦੂਜੀ ਵਾਰ ਵਾਦੀ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਸੰਪਰਕ ਟੁੱਟ ਗਿਆ। ਅਧਿਕਾਰੀਆਂ ਅਨੁਸਾਰ, ਸ਼੍ਰੀਨਗਰ ਹਵਾਈ ਅੱਡੇ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਵੀ ਬੰਦ ਰਿਹਾ। ਉੱਤਰ ਭਾਰਤ ਨੂੰ ਪ੍ਰਭਾਵਿਤ ਕਰ ਰਹੀ ਪੱਛਮੀ ਗੜਬੜ ਕਾਰਨ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ’ਚ ਠੰਢ ਦਾ ਅਸਰ ਹੋਰ ਵੱਧ ਗਿਆ। ਸਵੇਰ ਤੋਂ ਪੰਜਾਬ, ਹਰਿਆਣਾ, ਦਿੱਲੀ ਦੇ ਕਈ ਹਿੱਸਿਆਂ ’ਚ ਹਲਕਾ ਮੀਂਹ ਪਿਆ, ਜੋ ਰੁਕ-ਰੁਕ ਕੇ ਦਿਨ ਭਰ ਜਾਰੀ ਰਿਹਾ। ਪੰਜਾਬ ’ਚ ਕਈ ਜ਼ਿਲ੍ਹਿਆਂ ’ਚ ਗੜੇਮਾਰੀ ਵੀ ਦਰਜ ਕੀਤੀ ਗਈ। ਇਸ ਨਾਲ ਠੰਢ ਹੋਰ ਵੱਧ ਗਈ।…
