10
Apr
ਚੰਡੀਗੜ੍ਹ- ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਉੱਥੇ ਹੀ ਅੱਜ ਪਟਿਆਲਾ ਦੇ ਨਾਭਾ 'ਚ ਗੜ੍ਹੇਮਾਰੀ ਹੋਈ। ਇਸ ਗੜ੍ਹੇਮਾਰੀ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਇਕ ਵਾਰ ਫਿਰ ਠੰਡਾ ਕਰ ਦਿੱਤਾ ਹੈ। ਇਸ ਵਿਚਾਲੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਮਾਨਸਾ, ਸੰਗਰੂਰ , ਪਟਿਆਲਾ 'ਚ ਅਸਮਾਨੀ ਬਿਜਲੀ ਦੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵਾਂ ਪੱਛਮੀ ਪ੍ਰਭਾਅ ਸਰਗਰਮ…