Hailstorms

ਪੰਜਾਬ ‘ਚ ਪੈ ਗਏ ਗੜੇ, ਮੀਂਹ ਨੇ ਫ਼ਿਰ ਵਧਾਈ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਪੰਜਾਬ ‘ਚ ਪੈ ਗਏ ਗੜੇ, ਮੀਂਹ ਨੇ ਫ਼ਿਰ ਵਧਾਈ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸਵੇਰ ਤੋਂ ਜਿੱਥੇ ਪੰਜਾਬ ਦੇ ਕਈ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ, ਉੱਥੇ ਹੀ ਕੁਝ ਥਾਵਾਂ 'ਤੇ ਗੜੇਮਾਰੀ ਵੀ ਹੋਈ ਹੈ। ਇਸ ਦੇ ਨਾਲ ਠੰਡੀਆਂ ਹਵਾਵਾਂ ਚੱਲਣ ਨਾਲ ਠਾਰ ਫ਼ਿਰ ਤੋਂ ਵੱਧ ਗਿਆ ਹੈ। ਜਾਣਕਾਰੀ ਮੁਤਾਬਕ ਰੂਪਨਗਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਵਿਚ ਗੜੇਮਾਰੀ ਹੋਈ ਹੈ। ਉੱਥੇ ਹੀ ਜਲੰਧਰ, ਲੁਧਿਆਣਾ ਤੇ ਹੋਰ ਨਾਲ ਲੱਗਦੇ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਵਿਭਾਗ ਵੱਲੋਂ ਅੱਜ ਸੰਗਰੂਰ, ਪਟਿਆਲਾ, ਮੋਹਾਲੀ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਸਾਰਾ ਦਿਨ ਸੂਬੇ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ…
Read More

ਪੰਜਾਬ ‘ਚ ਪੈ ਗਏ ਗੜ੍ਹੇ, ਬਦਲਿਆ ਮੌਸਮ ਦਾ ਮਿਜਾਜ਼

ਚੰਡੀਗੜ੍ਹ- ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਉੱਥੇ ਹੀ ਅੱਜ ਪਟਿਆਲਾ ਦੇ ਨਾਭਾ 'ਚ ਗੜ੍ਹੇਮਾਰੀ ਹੋਈ। ਇਸ ਗੜ੍ਹੇਮਾਰੀ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਇਕ ਵਾਰ ਫਿਰ ਠੰਡਾ ਕਰ ਦਿੱਤਾ ਹੈ।  ਇਸ ਵਿਚਾਲੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਮਾਨਸਾ, ਸੰਗਰੂਰ , ਪਟਿਆਲਾ 'ਚ ਅਸਮਾਨੀ ਬਿਜਲੀ ਦੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤੇਜ਼ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਨਵਾਂ ਪੱਛਮੀ ਪ੍ਰਭਾਅ ਸਰਗਰਮ…
Read More