03
Aug
ਮਾਹਿਲਪੁਰ - ਪੰਜਾਬ ਵਿਚ ਬੀਤੇ ਦਿਨ ਦੋ ਦਿਨ ਪਈ ਭਾਰੀ ਬਾਰਿਸ਼ ਦੇ ਕਾਰਨ ਕਈ ਥਾਵਾਂ 'ਤੇ ਵੱਡਾ ਨੁਕਸਾਨ ਹੋਇਆ ਹੈ। ਭਾਰੀ ਬਾਰਿਸ਼ ਹੋਣ ਕਾਰਨ ਹੁਸ਼ਿਆਰਪੁਰ ਵਿਚ ਪਿੰਡਾਂ ਦੀਆਂ ਗਲੀਆਂ ਵਿਚ ਬੇਸ਼ੁਮਾਰ ਪਾਣੀ ਇਕੱਠਾ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣੇ ਕਰਨਾ ਪਿਆ। ਪਿੰਡ ਹਕੂਮਤਪੁਰ ’ਚ ਸਰਕਾਰੀ ਪ੍ਰਾਇਮਰੀ/ਐਲੀਮੈਂਟਰੀ ਸਮਰਾਟ ਸਕੂਲ ਅਤੇ ਪਿੰਡ ’ਚ ਲਾਗਤਾਰ ਭਾਰੀ ਬਾਰਿਸ਼ ਕਾਰਨ ਲੋਕਾਂ ਦੇ ਘਰਾਂ ’ਚ ਪਾਣੀ ਵੜ ਗਿਆ। ਲੋਕ ਚਾਹ-ਪਾਣੀ ਰੋਟੀ ਪਕਾਉਣ ਤੋਂ ਵੀ ਵਾਂਝੇ ਰਹੇ। ਪਿੰਡ ਵਾਸੀਆਂ ਦਾ ਘਰਾਂ ਵਿਚ ਪਾਣੀ ਭਰਨ ਨਾਲ ਕਾਫ਼ੀ ਨੁਕਸਾਨ ਹੋ ਗਿਆ। ਬੀਮਾਰੀਆਂ ਫ਼ੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ…