05
Apr
ਨੋਇਡਾ- ਅੱਜ ਦੇ ਅਜੋਕੇ ਯੁੱਗ ਵਿਚ ਰਿਸ਼ਤਿਆਂ ਦਾ ਅਜਿਹਾ ਘਾਣ ਹੋ ਰਿਹਾ ਹੈ ਕਿ ਪਤੀ-ਪਤਨੀ ਦੇ ਪਵਿੱਤਰ ਰਿਸ਼ਤੇ ਮਿੰਟਾਂ 'ਚ ਹੀ ਤਬਾਹ ਹੋ ਰਹੇ ਹਨ। ਸੱਤ ਜਨਮਾਂ ਦੇ ਰਿਸ਼ਤਿਆਂ ਦਾ ਅਜਿਹਾ ਰੂਪ ਡਰਾ ਦੇਣ ਵਾਲਾ ਹੈ। ਕਿਤੇ ਪਤਨੀ ਵਲੋਂ ਪਤੀ ਦਾ ਕਤਲ ਕਰ ਕੇ ਉਸ ਨੂੰ ਸੀਮੈਂਟ 'ਚ ਲੁਕਾਇਆ ਜਾ ਰਿਹਾ ਹੈ ਤਾਂ ਕਿਤੇ ਹਥੌੜੇ ਨਾਲ ਪਤਨੀ ਦਾ ਕਤਲ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਨੋਇਡਾ ਤੋਂ ਸਾਹਮਣੇ ਆਇਆ ਹੈ, ਜਿਸ ਨੂੰ ਪੜ੍ਹ ਕੇ ਹਰ ਕਿਸੇ ਦਾ ਦਿਲ ਦਹਿਲ ਜਾਵੇਗਾ। ਇੱਥੇ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਇਕ ਸ਼ਖ਼ਸ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਥੌੜੇ ਨਾਲ ਵਾਰ…