Hans Raj Hans

ਹੰਸ ਰਾਜ ਹੰਸ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪਰਿਵਾਰ ਨਾਲ ਕੀਤਾ ਦੁੱਖ਼ ਸਾਂਝਾ

ਜਲੰਧਰ - ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਹੰਸ ਰਾਜ ਹੰਸ ਦੀ ਪਤਨੀ ਦੇ ਦਿਹਾਂਤ ਲਈ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਬਾਬਾ ਗੁਰਿੰਦਰ ਸਿੰਘ ਢਿੱਲੋਂ, ਹੰਸ ਰਾਜ ਹੰਸ ਨੂੰ ਗਲੇ ਲਗਾ ਕੇ ਮਿਲੇ ਅਤੇ ਦੁੱਖ਼ ਸਾਂਝਾ ਕਰਦੇ ਹੋਏ ਹੌਂਸਲਾ ਦਿੱਤਾ। ਜਿਵੇਂ ਹੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੰਸ ਰਾਜ ਦੇ ਘਰ ਪਹੁੰਚੇ ਤਾਂ ਹੰਸ ਰਾਜ ਹੰਸ ਉਨ੍ਹਾਂ ਦੇ ਪੁੱਤਰ ਯੁਵਰਾਜ ਹੰਸ ਅਤੇ ਨਵਰਾਜ ਹੰਸ ਨੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ਿਰਵਾਦ ਲਿਆ।  ਇਥੇ ਇਹ ਵੀ ਦੱਸ ਦੇਈਏ ਕਿ ਜਿਵੇਂ ਹੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਹੰਸ ਰਾਜ…
Read More

ਹੰਸ ਰਾਜ ਹੰਸ ਨੂੰ ਵੱਡਾ ਸਦਮਾ, ਪਤਨੀ ਦਾ ਦੇਹਾਂਤ

ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਸ਼ਹੂਰ ਪੰਜਾਬੀ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਦੁਪਹਿਰ ਇੱਥੇ ਇਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ 60 ਸਾਲ ਦੇ ਸਨ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਹੰਸ ਰਾਜ ਹੰਸ ਦੇ ਰਿਸ਼ਤੇਦਾਰ ਉਨ੍ਹਾਂ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ। 
Read More
ਮਸ਼ਹੂਰ ਪੰਜਾਬੀ ਗਾਇਕ ਹੰਸਰਾਜ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

ਮਸ਼ਹੂਰ ਪੰਜਾਬੀ ਗਾਇਕ ਹੰਸਰਾਜ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ

ਜਲੰਧਰ, 2 ਅਪ੍ਰੈਲ - ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਅਤੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹੰਸਰਾਜ ਦੀ ਪਤਨੀ ਰੇਸ਼ਮਾ ਕੌਰ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ, ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਹੰਸਰਾਜ ਦੇ ਪ੍ਰਸ਼ੰਸਕਾਂ ਨੂੰ ਡੂੰਘਾ ਦੁੱਖ ਹੋਇਆ ਹੈ। ਕਾਫ਼ੀ ਸਮੇਂ ਤੋਂ ਬਿਮਾਰ ਸੀਰੇਸ਼ਮ ਕੌਰ, ਲਗਭਗ 60 ਸਾਲ, ਸਿਹਤ ਸਮੱਸਿਆਵਾਂ ਤੋਂ ਪੀੜਤ ਸੀ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ…
Read More