18
Jun
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਦੋ ਦਰਜਨ ਤੋਂ ਵੱਧ ਥਾਣਿਆਂ 'ਤੇ ਗ੍ਰਨੇਡ ਹਮਲੇ ਕਰਨ ਦੇ ਦੋਸ਼ੀ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹੈਪੀ ਪਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਸਵਿੰਦਰ ਸਿੰਘ ਉਰਫ਼ ਮੰਨੂ ਅਗਵਾਨ ਪੰਜਾਬ ਵਿਚ ਆਪਣਾ ਨੈੱਟਵਰਕ ਤਿਆਰ ਕਰ ਰਿਹਾ ਹੈ। ਦਿਹਾੜੀਦਾਰ ਮਜ਼ਦੂਰ ਦੇ ਪੁੱਤਰ ਮੰਨੂ ਦਾ ਸਬੰਧ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦੇ ਨੇੜੇ ਅਗਵਾਨ ਪਿੰਡ ਨਾਲ ਹੈ। ਉਸਦਾ ਨਾਮ ਪੰਜਾਬ ਵਿਚ ਹਾਲ ਹੀ ਵਿਚ ਹੋਏ ਗ੍ਰਨੇਡ ਹਮਲਿਆਂ ਦੀਆਂ ਘਟਨਾਵਾਂ ਵਿਚ ਸਾਹਮਣੇ ਆਇਆ ਹੈ, ਜਿੱਥੇ ਉਸ 'ਤੇ ਵਿਦੇਸ਼ ਤੋਂ ਅੱਤਵਾਦੀ ਸਰਗਰਮੀਆਂ ਦੀ ਫੰਡਿੰਗ, ਯੋਜਨਾ ਅਤੇ ਨਿਰਦੇਸ਼ਨ ਦਾ ਦੋਸ਼ ਲਗਾਇਆ ਗਿਆ ਹੈ। ਪੰਜਾਬ ਪੁਲਿਸ ਅਨੁਸਾਰ, ਮੰਨੂ ਮਾਰਚ 2020 ਵਿਚ ਸਰਬੀਆ…
