06
Mar
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਦੇ ਸ਼ਹਿਰੀ ਖੇਤਰਾਂ ਦਾ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਨਵੀਆਂ ਅਰਬਨ ਅਸਟੇਟਾਂ ਦੇ ਵਿਕਾਸ ਦੀ ਯੋਜਨਾ ਤਿਆਰ ਕੀਤੀ ਹੈ। ਇਸ ਸੰਬੰਧੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਦੇਸ਼ੀ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ…
