27
Aug
ਚੰਡੀਗੜ੍ਹ, 27 ਅਗਸਤ (ਗੁਰਪ੍ਰੀਤ ਸਿੰਘ) : ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ…
