09
Sep
ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ (Punjab Government) ਨੇ ਨਾਗਰਿਕਾਂ ਤੋਂ ਮਿਲ ਰਹੇ ਜ਼ਬਰਦਸਤ ਹੁੰਗਾਰੇ ਨੂੰ ਦੇਖਦਿਆਂ ਸੂਬਾ ਪੱਧਰੀ `ਸਫ਼ਾਈ ਮੁਹਿੰਮ 2.0 ਨੂੰ 12 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ । ਕੀ ਆਖਿਆ ਲੋਕਲ ਬਾਡੀ ਮੰਤਰੀ ਨੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ (Cleanup campaign) 2.0 ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਮੁਹਿੰਮ ਦੌਰਾਨ ਹੁਣ ਤੱਕ ਐੱਮ-ਸੇਵਾ ਐਪ ਰਾਹੀਂ ਪ੍ਰਾਪਤ 6,459 ਸ਼ਿਕਾਇਤਾਂ ‘ਚੋਂ 5,407 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ 83 ਫੀਸਦੀ ਤੋਂ ਵੱਧ ਹੈ । ਸੂਬੇ ਦੇ 166 ਸ਼ਹਿਰਾਂ ਵਿਚ ਚਲਾਈ ਜਾਵੇਗੀ ਸਫਾਾਈ ਮੁਹਿੰਮ…
