01
Dec
ਚੰਡੀਗੜ੍ਹ, 1 ਦਸੰਬਰ: ਆਮ ਆਦਮੀ ਪਾਰਟੀ (ਆਪ) ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਦੋ ਦਹਾਕਿਆਂ ਤੋਂ ਚੱਲ ਰਹੀ ਸਾਜ਼ਿਸ਼ ਲਈ ਜ਼ਿੰਮੇਵਾਰ ਠਹਿਰਾਇਆ। ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਅਤੇ 'ਆਪ' ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਨਕਾਰੇ ਗਏ ਆਗੂ, ਜਿਨ੍ਹਾਂ ਵਿੱਚ ਦੋ ਵਾਰ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਸਾਂਢੂ ਸਿਮਰਨਜੀਤ ਸਿੰਘ ਮਾਨ, ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ,…
