05
Oct
ਗੁਰਪ੍ਰੀਤ ਸਿੰਘ :- ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਦੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਚਕਾਰ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਅੱਜ 5 ਅਕਤੂਬਰ ਨੂੰ PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮ ਹਰਪਾਲ ਚੀਮਾ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਉੱਤੇ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ।
