07
Mar
ਬਠਿੰਡਾ- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਭੁੱਚੋ ਵਿਖੇ ‘ਪੰਜਾਬ ਬਚਾਓ’ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ 'ਤੇ ਜ਼ੋਰਦਾਰ ਹਮਲੇ ਕੀਤੇ। ਇਸ ਮੌਕੇ ਉਨ੍ਹਾਂ ਭੁੱਚੋ ਹਲਕੇ ਨਾਲ ਆਪਣੇ ਪਰਿਵਾਰਕ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਹਲਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਨਕਾ ਹੈ ਅਤੇ ਇੱਥੋਂ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਪਿਆਰ ਅਤੇ ਮਾਣ ਬਖ਼ਸ਼ਿਆ ਹੈ। ਬੀਬਾ ਬਾਦਲ ਨੇ ਦੋਸ਼ ਲਾਇਆ ਕਿ ਪਿਛਲੇ 10 ਸਾਲਾਂ ਦੌਰਾਨ ਸੂਬੇ ਵਿੱਚ ਵਿਕਾਸ ਦੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਦੌਰਾਨ…
