02
May
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਪਾਣੀਆਂ ਦਾ ਮੁੱਦਾ ਲਗਾਤਾਰ ਭੱਖਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮੁੱਦੇ ਨੂੰ ਲੈ ਕੇ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ, ਜੋ ਕਿ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ 'ਚ ਆਮ ਆਦਮੀ ਪਾਰਟੀ ਤੋਂ ਅਮਨ ਅਰੋੜਾ, ਕਾਂਗਰਸ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇ. ਪੀ. ਮੌਜੂਦ ਹਨ। ਇਸ ਤੋਂ ਇਲਾਵਾ ਭਾਜਪਾ ਤੋਂ ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਮੀਟਿੰਗ 'ਚ ਸ਼ਾਮਲ ਹੋਏ ਹਨ। ਅਕਾਲੀ ਦਲ ਤੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਮੀਟਿੰਗ 'ਚ ਮੌਜੂਦ ਹਨ। ਇਸ ਤੋਂ ਇਲਾਵਾ ਬਸਪਾ ਤੋਂ ਅਵਤਾਰ ਸਿੰਘ ਕਰੀਮਪੁਰੀ ਅਤੇ ਵਿਧਾਇਕ ਨਛੱਤਰ ਪਾਲ…