19
Mar
ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਅੱਜ ਸੱਤਵੇਂ ਦਿਨ 17 ਸਾਲ ਪਹਿਲਾਂ ਭਰਤੀ ਕੀਤੇ ਇੰਸਪੈਕਟਰਾਂ ਦੇ ਮੁੱਦੇ ’ਤੇ ਵਿਰੋਧੀ ਧਿਰ ਨੇ ਕਾਫ਼ੀ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕੀਤਾ ਗਿਆ। ਵਿਧਾਨ ਸਭਾ ਵਿੱਚ ਸਿਫ਼ਰ ਕਾਲ ਸ਼ੁਰੂ ਹੁੰਦੇ ਹੀ ਭਾਜਪਾ ਵਿਧਾਇਕ ਸੁਨੀਲ ਸਾਂਗਵਾਨ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਫ਼ੈਸਲਾ ਦਿੱਤਾ ਗਿਆ ਹੈ, ਜਿਸ ਵਿੱਚ ਸਾਲ 2008 ਵਿੱਚ ਭਰਤੀ ਹੋਏ 20 ਇੰਸਪੈਕਟਰਾਂ ਵਿੱਚ ਸਿਖਰਲੇ ਰੈਂਕ ਵਾਲੇ ਉਮੀਦਵਾਰਾਂ ਨੂੰ ਨੌਕਰੀ ਨਹੀਂ ਮਿਲ ਸਕੀ, ਜਦੋਂ ਕਿ ਫੇਲ੍ਹ ਹੋਣ ਵਾਲੇ ਪਾਸ ਕਰ ਦਿੱਤੇ ਗਏ। ਇਸ ਵਿੱਚ…