22
Aug
ਚੰਡੀਗੜ੍ਹ (ਬਲਵਿੰਦਰ ਸਿੰਘ): ਹਰਿਆਣਾ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਰੱਖਿਅਤ, ਸਵੱਛ ਅਤੇ ਗੁਣਵੱਤਾਪੂਰਨ ਵਿਦਿਅਕ ਮਾਹੌਲ ਉਪਲਬਧ ਕਰਵਾਉਣ ਲਈ ਇੱਕ ਵਿਆਪਕ ਰਾਜ-ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਦੇ 14,300 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਕੇ ਉੱਥੇ ਉਪਲਬਧ ਸਹੂਲਤਾਂ ਅਤੇ ਭੌਤਿਕ ਢਾਂਚੇ ਦੀ ਸਥਿਤੀ ਦਾ ਵੇਰਵੇ ਸਹਿਤ ਮੁਲਾਂਕਣ ਕੀਤਾ ਗਿਆ। ਵਿਭਾਗ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰੀਖਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਵਿਵਹਾਰਕ ਬਣਾਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਸਮੇਤ ਤਕਨੀਕੀ ਮਾਹਰਾਂ ਨੂੰ ਸ਼ਾਮਲ ਕੀਤਾ ਗਿਆ। ਇਸ ਵਿੱਚ ਜੇ.ਈ. ਸਿਵਲ, ਐੱਸ.ਡੀ.ਈ., ਬੀ.ਈ.ਓ., ਏ.ਬੀ.ਆਰ.ਸੀ. ਅਤੇ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੇ…
