27
Aug
ਅੰਮ੍ਰਿਤਸਰ- ਲਗਾਤਾਰ ਹੋ ਰਹੀ ਬਰਸਾਤ ਕਾਰਨ ਪੈਦਾ ਹੋਏ ਹੜ੍ਹਾਂ ਦੇ ਹਾਲਾਤ ਨੂੰ ਮੱਦੇਨਜ਼ਰ ਸਿਹਤ ਵਿਭਾਗ ਅਤੇ ਗੁਰੂ ਨਾਨਕ ਦੇਵ ਹਸਪਤਾਲ ਵੱਲੋਂ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਸਰਕਾਰੀ ਹਸਪਤਾਲਾਂ ’ਚ ਜਿੱਥੇ ਐਮਰਜੈਂਸੀ ਨੂੰ ਹੋਰ ਦਰੁਸਤ ਕਰਦਿਆਂ ਮਹੱਤਵਪੂਰਨ ਦਵਾਈਆਂ ਦਾ ਸਟਾਕ ਮੁਹੱਈਆ ਕਰਵਾ ਦਿੱਤਾ ਗਿਆ ਹੈ, ਉਥੇ ਹੀ ਸਮੂਹ ਡਾਕਟਰਾਂ ਅਤੇ ਮੁਲਾਜ਼ਮਾਂ ਨੂੰ 24 ਘੰਟੇ ਦੌਰਾਨ ਜ਼ਰੂਰਤ ਪੈਣ ’ਤੇ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਹਰ ਸਥਿਤੀ ਨਾਲ ਨਜਿੱਠਣ ਲਈ 30 ਮੈਡੀਕਲ ਟੀਮਾਂ ਦਾ ਗਠਨ ਕਰਦਿਆਂ ਸੀਨੀਅਰ ਡਾਕਟਰਾਂ ਨੂੰ ਹੜ੍ਹਾਂ ’ਚੋਂ ਆਉਣ ਵਾਲੇ ਮਰੀਜ਼ਾਂ ਦੀ ਖੁਦ ਨਿਗਰਾਨੀ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ…
