08
Apr
ਬਠਿੰਡਾ- ਬਠਿੰਡਾ ਦੀ ਅਦਾਲਤ ’ਚ ਸੰਸਦ ਮੈਂਬਰ ਕੰਗਣਾ ਰਣੌਤ ਵਿਰੁੱਧ ਮਾਣਹਾਨੀ ਮਾਮਲੇ ’ਚ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਜੱਜ ਛੁੱਟੀ ’ਤੇ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਦੋ ਗਵਾਹਾਂ ਸੁਰਜੀਤ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਅਦਾਲਤ ’ਚ ਦਰਜ ਕੀਤੀ ਜਾਣੀ ਸੀ ਪਰ ਜੱਜ ਦੀ ਛੁੱਟੀ ਕਾਰਨ ਗਵਾਹੀ ਪੂਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਦੇ ਪਾਸਪੋਰਟ ਨੂੰ ਜ਼ਬਤ ਕਰਨ ਸਬੰਧੀ ਅਦਾਲਤ ’ਚ ਅਰਜ਼ੀ ਵੀ ਦਾਇਰ ਕੀਤੀ ਸੀ, ਜਿਸਦੀ ਸੁਣਵਾਈ ਵੀ ਹੋਣੀ ਸੀ ਪਰ ਜੱਜ ਦੀ ਛੁੱਟੀ ਕਾਰਨ…
