01
Nov
ਜਲੰਧਰ (ਗੁਰਪ੍ਰੀਤ ਸਿੰਘ) : ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਪਣੇ ਘਰ ਦੇ ਨੇੜੇ, ਪਰਿਵਾਰਕ ਮੈਂਬਰਾਂ ਅਤੇ ਖਚਾਖਚ ਭਰੇ ਸਟੇਡੀਅਮ ਦੇ ਸਾਹਮਣੇ ਖੇਡਣਾ ਪੂਰੀ ਟੀਮ ਲਈ ਬੇਹੱਦ ਖ਼ਾਸ ਅਤੇ ਭਾਵੁਕ ਕਰਨ ਵਾਲਾ ਤਜਰਬਾ ਹੈ। ਇੱਥੇ ਦਰਸ਼ਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਖਿਡਾਰੀਆਂ ਦਾ ਹੌਸਲਾ ਵਧਾ ਰਿਹਾ ਹੈ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਖੇਡੀ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੌਰਾਨ ਗੱਲਬਾਤ ਕਰਦਿਆਂ ਹਰਮਨਪ੍ਰੀਤ, ਜਿਨ੍ਹਾਂ ਨੂੰ 'ਸਰਪੰਚ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਇਸ ਪੱਧਰ ਦਾ ਅੰਤਰਰਾਸ਼ਟਰੀ ਟੂਰਨਾਮੈਂਟ ਕਰਵਾਇਆ ਜਾਣਾ ਮਾਣ ਵਾਲੀ…
