Hockey Asian Championship

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ 27 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਵੀ ਪੰਜਾਬ ਪਹੁੰਚ ਗਈ ਹੈ। ਇਸ ਦੇ ਨਾਲ ਹੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਹਾਕੀ ਦੇ ਇਸ ਮਹਾਂਕੁੰਭ ਲਈ ਮੰਚ ਪੂਰੀ ਤਰ੍ਹਾਂ ਤਿਆਰ ਹੋ ਗਿਆ ਹੈ। ਦੱਖਣੀ ਕੋਰੀਆ ਦੀ ਟੀਮ ਦਾ ਮੋਹਾਲੀ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਪੰਜਾਬੀ ਰਵਾਇਤਾਂ ਅਨੁਸਾਰ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਢੋਲ ਦੀਆਂ ਤਾਲਾਂ ’ਤੇ ਭੰਗੜਾ ਪਾ ਕੇ ਖਿਡਾਰੀਆਂ ਦਾ ਸਵਾਗਤ ਕੀਤਾ ਗਿਆ ਅਤੇ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਭੇਟ ਕਰਕੇ ਉਨ੍ਹਾਂ ਦਾ ਸਨਮਾਨ…
Read More