Hola Mahalla

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

 ਕੇਸਗੜ੍ਹ ਸਾਹਿਬ/ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੀ ਸ਼ਾਨੋ-ਸ਼ੌਕਤ ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਚੁੱਕੀ ਹੈ।  ਕੌਮੀ ਤਿਉਹਾਰ ਹੋਲਾ-ਮਹੱਲਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ…
Read More
ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਸਿੱਖ ਸੰਸਥਾਵਾਂ ਤੇ ਸੰਪਰਦਾਵਾਂ ਅਤੇ ਪੰਥ ਦਾ ਇਕੱਠ ਸੱਦਿਆ

ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਸਿੱਖ ਸੰਸਥਾਵਾਂ ਤੇ ਸੰਪਰਦਾਵਾਂ ਅਤੇ ਪੰਥ ਦਾ ਇਕੱਠ ਸੱਦਿਆ

ਨੈਸ਼ਨਲ ਟਾਈਮਜ਼ ਬਿਊਰੋ :- ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਜਥੇਦਾਰਾਂ ਸਾਹਿਬਾਨਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਸੇਵਾ ਮੁਕਤ ਕੀਤੇ ਜਾਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੀਤੇ ਦਿਨੀ ਸਿੱਖ ਪੰਥ ਵਿੱਚ ਜੋ ਵੀ ਹੋਇਆ ਉਹ ਬਹੁਤ ਹੀ ਗਲਤ ਹੈ ਉਹਨਾਂ ਕਿਹਾ ਕਿ ਆਉਣ ਵਾਲੀ 14 ਮਾਰਚ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਵੱਖ-ਵੱਖ ਸਿੰਘ ਸਭਾਵਾਂ , ਸੰਪਰਦਾਵਾਂ ਨਿਹੰਗ ਜਥੇਬੰਦੀਆਂ ਤੇ ਸਿੱਖ ਪੰਥ ਦਾ ਇੱਕ ਪੰਥਕ ਇਕੱਠ ਸੱਦਿਆ ਗਿਆ ਹੈ ਜਿਸ ਵਿੱਚ ਪਿਛਲੇ ਦਿਨਾਂ ਦੌਰਾਨ ਹੋਈਆਂ ਘਟਨਾਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ…
Read More
ਖ਼ਾਲਸਾਈ ਬਹਾਦਰੀ ਅਤੇ ਰਵਾਇਤੀ ਵਿਰਾਸਤ ਦਾ ਤਿਉਹਾਰ, ਹੌਲਾ ਮੁਹੱਲਾ !

ਖ਼ਾਲਸਾਈ ਬਹਾਦਰੀ ਅਤੇ ਰਵਾਇਤੀ ਵਿਰਾਸਤ ਦਾ ਤਿਉਹਾਰ, ਹੌਲਾ ਮੁਹੱਲਾ !

ਨੈਸ਼ਨਲ ਟਾਈਮਜ਼ ਬਿਊਰੋ :- ਅਨੰਦਪੁਰ ਸਾਹਿਬ ਵਿੱਚ ਮਨਾਇਆ ਜਾਣ ਵਾਲਾ ਹੋਲਾ ਮਹੱਲਾ ਸਿੱਖ ਇਤਿਹਾਸ ਦਾ ਇੱਕ ਵਿਲੱਖਣ ਤਿਉਹਾਰ ਹੈ, ਜੋ ਖ਼ਾਲਸਾਈ ਬਹਾਦਰੀ, ਆਤਮ-ਸੰਯਮ ਅਤੇ ਸ਼ਸਤ੍ਰ ਵਿਦਿਆ ਦੀ ਨਿਸ਼ਾਨੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ 1701 ਵਿੱਚ ਇਸਦੀ ਸ਼ੁਰੂਆਤ ਕੀਤੀ, ਤਾਂ ਕਿ ਸਿੱਖ ਆਪਣੇ ਯੁੱਧ-ਕੌਸ਼ਲ, ਚੋਟੀ ਦੀ ਜੁਝਾਰੂ ਕਲਾ ਅਤੇ ਆਤਮਿਕ ਸ਼ਕਤੀ ਦਾ ਪਰਦਰਸ਼ਨ ਕਰ ਸਕਣ। ਹੋਲਾ ਮਹੱਲਾ ਦੀ ਸ਼ੁਰੂਆਤ, ਰੰਗਾਂ ਵਾਲੀ ਹੋਲੀ ਨੂੰ ਨਵਾਂ ਰੂਪ ਦੇਣ ਵਾਸਤੇ ਹੋਈ। ਗੁਰੂ ਜੀ ਨੇ ਸੰਤ-ਸਿਪਾਹੀ ਜੀਵਨਸ਼ੈਲੀ ਨੂੰ ਮਜ਼ਬੂਤ ਕਰਨ ਲਈ ਯੋਧਾ-ਅਭਿਆਸ, ਘੋੜਸਵਾਰੀ, ਤੇਗਬਾਜੀ, ਅਤੇ ਗੱਤਕਾ ਵਰਗੀਆਂ ਕਲਾਵਾਂ ਨੂੰ ਪ੍ਰਚਲਿਤ ਕੀਤਾ। ਅੱਜ ਵੀ, ਲੱਖਾਂ ਦੀ ਗਿਣਤੀ ‘ਚ ਸੰਗਤ ਅਨੰਦਪੁਰ ਸਾਹਿਬ ਵਿੱਚ ਇੱਕੱਤਰ ਹੋ ਕੇ…
Read More

ਹੋਲਾ-ਮਹੱਲਾ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

ਸ੍ਰੀ ਅਨੰਦਪੁਰ ਸਾਹਿਬ - ਹੋਲਾ-ਮਹੱਲਾ ਮੌਕੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹਰਚਰਨ ਸਿੰਘ ਭੁੱਲਲ ਡੀ. ਆਈ. ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ-ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤਾਇਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਸ ਦੇ ਗਜ਼ਟਿਡ ਅਫ਼ਸਰ ਕਰਨਗੇ। ਮੇਲਾ ਖੇਤਰ ਨੁੰ 11 ਸੈਕਟਰਾਂ ਵਿਚ ਵੰਡਿਆ ਗਿਆ ਹੈ, 21 ਵਾਹਨ ਪਾਰਕਿੰਗ ਬਣਾਏ ਗਏ ਹਨ, ਹਰ ਪਾਰਕਿੰਗ ਤੋਂ ਸ਼ਟਲ ਬੱਸ ਸਰਵਿਸ ਚਲਾਈ ਜਾਵੇਗੀ। ਬੀਤੇ ਦਿਨ ਪੁਲਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫ਼ਰੰਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਚਰਨ ਸਿੰਘ ਭੁੱਲਰ ਡੀ. ਆਈ. ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ-ਮਹੱਲਾ ਤੋਂ ਪਹਿਲਾਂ…
Read More