09
Feb
ਪੱਟੀ - ਅੰਮ੍ਰਿਤਸਰ-ਖੇਮਕਰਨ ਮੇਨ ਰੋਡ 'ਤੇ ਭਿੱਖੀਵਿੰਡ ਨੇੜੇ ਸੈਕਰਡ ਹਾਰਟ ਸਾਹਮਣੇ ਕਾਰ ਅਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਕਾਰ ਸਵਾਰ ਮਾਂ-ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਵਿਅਕਤੀ ਗੰਭੀਰ ਜ਼ਖ਼ਮੀ ਹੋਇਆ ਹੈ।ਮਿਲੀ ਜਾਣਕਾਰੀ ਮੁਤਾਬਕ ਪਿੰਡ ਆਸਲ ਉਤਾੜ ਦੀਆਂ ਬਹਿਕਾ ਦੇ ਮਹਿਲ ਪਰਿਵਾਰ ਨਾਲ ਸੰਬੰਧਤ ਵਿਅਕਤੀ ਦਵਿੰਦਰ ਸਿੰਘ (30) ਪੁੱਤਰ ਕੁਲਦੀਪ ਸਿੰਘ, ਚੰਡੀਗੜ ਵਿਖੇ ਟੈਕਸੀ ਚਲਾਉਂਦਾ ਹੈ। ਬੀਤੀ ਰਾਤ ਆਪਣੀ ਡਿਜ਼ਾਇਰ ਕਾਰ 'ਤੇ ਆਪਣੀ ਪਤਨੀ ਪ੍ਰਭਜੀਤ ਕੌਰ ਅਤੇ ਨਾਬਾਲਗ ਮੁੰਡੇ ਫ਼ਤਿਹ ਸਿੰਘ (5) ਸਮੇਤ ਆਪਣੇ ਸਹੁਰੇ ਪਿੰਡ ਫਤਾਹਪੁਰ ਵਿਚ ਵਿਆਹ ਵੇਖਣ ਜਾ ਰਿਹਾ ਸੀ ਕਿ ਰਾਤ ਕਰੀਬ 8 ਵਜੇ ਉਨ੍ਹਾਂ ਦੀ ਕਾਰ ਸੜਕ 'ਤੇ…
