30
Jul
ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਸਿਵਲ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਜਲੰਧਰ ਦੇ ਨਿਵਾਸੀ ਸਿਮਰਨਜੀਤ ਸਿੰਘ ਨੇ ਇਕ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਹੈ। ਪਟੀਸ਼ਨ ’ਚ ਦੋਸ਼ ਲਗਾਇਆ ਗਿਆ ਹੈ ਕਿ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਸਿਵਲ ਹਸਪਤਾਲ ਜਲੰਧਰ ’ਚ ਆਕਸੀਜਨ ਦੀ ਘਾਟ ਕਾਰਨ ਤਿੰਨ ਨਿਰਦੋਸ਼ ਮਰੀਜ਼ਾਂ ਦੀ ਮੌਤ ਹੋ ਗਈ। ਪਟੀਸ਼ਨਰ ਨੇ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਹੈ। ਪਟੀਸ਼ਨ ’ਚ ਪੰਜਾਬ ਦੇ ਮੁੱਖ ਸਕੱਤਰ ਤੇ ਸਿਹਤ ਮੰਤਰੀ, ਪੰਜਾਬ ਸਰਕਾਰ ਸਮੇਤ ਹੋਰਨਾਂ ਨੂੰ ਮਾਮਲੇ ’ਚ ਪ੍ਰਤੀਵਾਦੀ ਬਣਾਇਆ ਗਿਆ ਹੈ। ਪਟੀਸ਼ਨ…